ਸਮੇਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਰਾਜੇਸ਼ ਸ਼ਰਮਾ ਵਲੋਂ ਤਾੜਨਾ
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਰਾਜੇਸ਼ ਸ਼ਰਮਾ ਨੇ ਸਮੇਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ/ਮਾਨਤਾ ਪ੍ਰਾਪਤ/ਅਣ-ਏਡਿਡ ਸਕੂਲਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲ ਸਵੇਰੇ 9:00 ਤੋਂ 3:00 ਵਜੇ ਤੱਕ ਅਤੇ ਸਮੂਹ ਮਿਡਲ/ਸੀਨੀਅਰ ਸੈਕੰਡਰੀ ਸਕੂਲ 9:00 ਵਜੇ ਤੋਂ 3. 20 ਵਜੇ ਤੱਕ ਲਗਾਏ ਜਾਣ।
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਰਾਜੇਸ਼ ਸ਼ਰਮਾ ਨੇ ਸਮੇਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ/ਮਾਨਤਾ ਪ੍ਰਾਪਤ/ਅਣ-ਏਡਿਡ ਸਕੂਲਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲ ਸਵੇਰੇ 9:00 ਤੋਂ 3:00 ਵਜੇ ਤੱਕ ਅਤੇ ਸਮੂਹ ਮਿਡਲ/ਸੀਨੀਅਰ ਸੈਕੰਡਰੀ ਸਕੂਲ 9:00 ਵਜੇ ਤੋਂ 3.20 ਵਜੇ ਤੱਕ ਲਗਾਏ ਜਾਣ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਸਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਅਜੇ ਵੀ ਕਈ ਸਕੂਲ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਸਕੂਲ ਨਿਰਧਾਰਿਤ ਸਮੇਂ ਤੋਂ ਪਹਿਲਾਂ ਲਗਾਏ ਜਾ ਰਹੇ ਹਨ। ਇਸ ਸਬੰਧੀ ਸਮੂਹ ਪ੍ਰਾਈਵੇਟ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਸਕੂਲ ਦਾ ਸਮਾਂ ਸਰਕਾਰ ਵਲੋਂ ਜਾਰੀ ਪੱਤਰ ਅਨੁਸਾਰ ਕੀਤਾ ਜਾਵੇ। ਉਨ੍ਹਾਂ ਸਕੂਲ ਮੁੱਖੀਆਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਮੌਸਮ ਦੇ ਅਨੁਸਾਰ ਧੁੰਦਾਂ ਪੈਣ ਕਾਰਨ ਜੇਕਰ ਸਕੂਲ ਸਮੇਂ ਤੋਂ ਪਹਿਲਾਂ ਲੱਗਦਾ ਹੈ ਅਤੇ ਧੁੰਦ ਕਾਰਨ ਕੋਈ ਅਣ-ਸੁਖਾਵੀਂ ਘਟਨਾਂ ਕਰਕੇ ਕਿਸੇ ਵਿਦਿਆਰਥੀ ਜਾਂ ਸਕੂਲ ਦੇ ਕਰਮਚਾਰੀ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਤ ਸਕੂਲ ਮੁੱਖੀ/ਮੈਨੇਜਮੈਂਟ ਦੀ ਹੋਵੇਗੀ। ਇਸ ਤੋਂ ਇਲਾਵਾ ਵੇਖਣ ਵਿਚ ਆਇਆ ਹੈ ਕਿ ਸਕੂਲ ਦੇ ਵਿਦਿਆਰਥੀਆਂ ਦੇ ਬੈਗ ਬਹੁਤ ਹੀ ਭਾਰੇ ਹੁੰਦੇ ਹਨ ਜਿਸ ਕਰਕੇ ਵਿਦਿਆਰਥੀ ਨੂੰ ਸਰਵਾਈਕਲ/ਸਪਾਈਨ/ਅੱਖਾਂ ਦੀਆਂ ਬੀਮਾਰੀਆਂ ਆਦਿ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਵਿਦਿਆਰਥੀਆਂ ਪਾਸੋਂ ਸਿਰਫ ਮੁੱਖ ਵਿਸ਼ਿਆਂ ਦੀਆਂ ਲੋੜੀਦੀਆਂ ਕਿਤਾਬਾਂ ਹੀ ਸਕੂਲ ਮੰਗਵਾਈਆ ਜਾਣ।