26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ ਮਾਝਾ ਜ਼ੋਨ ਦੀ ਰੈਲੀ

ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਸੱਦੇ ’ਤੇ ਇਤਿਹਾਸਕ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ ਅੱਜ ਮਾਝਾ ਜ਼ੋਨ ਦੀ ਪ੍ਰਭਾਵਸ਼ਾਲੀ ਰੈਲੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕੀਤੀ ਗਈ। ਇਸ ਰੈਲੀ ਵਿਚ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਹਜ਼ਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 27-11-2026
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਸੱਦੇ ’ਤੇ ਇਤਿਹਾਸਕ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ ਅੱਜ ਮਾਝਾ ਜ਼ੋਨ ਦੀ ਪ੍ਰਭਾਵਸ਼ਾਲੀ ਰੈਲੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕੀਤੀ ਗਈ। ਇਸ ਰੈਲੀ ਵਿਚ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਹਜ਼ਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਦੀ ਸ਼ੁਰੂਆਤ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 735 ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ ਅਜਨਾਲਾ, ਮਹਾਂਵੀਰ ਸਿੰਘ ਗਿੱਲ, ਸਤਬੀਰ ਸਿੰਘ ਸੁਲਤਾਨੀ, ਮੇਜਰ ਸਿੰਘ ਭਿੱਖੀਵਿੰਡ, ਮਾਸਟਰ ਸੁਰਿੰਦਰ ਸਿੰਘ, ਹਰਵਿੰਦਰ ਸਿੰਘ ਖਹਿਰਾ, ਗੁਰਦੇਵ ਸਿੰਘ ਵਰਪਾਲ, ਪ੍ਰਗਟ ਸਿੰਘ, ਰਤਨ ਸਿੰਘ ਢੰਡ ਅਤੇ ਗੁਰਚਰਨ ਸਿੰਘ ਗਿੱਲ ਨੇ ਕੇਂਦਰ ਸਰਕਾਰ ਤੋਂ ਕਿਸਾਨ ਅੰਦੋਲਨ ਸਮੇਂ ਲਿਖਤੀ ਰੂਪ ਵਿਚ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਚੋਂ ਖੇਤੀਬਾੜੀ ਖੇਤਰ ਨੂੰ ਬਾਹਰ ਰੱਖਣ ਦੀ ਵੀ ਜ਼ੋਰਦਾਰ ਮੰਗ ਕੀਤੀ। ਇਸ ਇਕੱਠ ਵਿਚ ਪੰਜਾਬ ਸਰਕਾਰ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਗਈ। ਕਿਸਾਨ ਆਗੂਆਂ ਰਤਨ ਸਿੰਘ ਰੰਧਾਵਾ, ਲਖਬੀਰ ਸਿੰਘ ਨਿਜਾਮਪੁਰ, ਜਤਿੰਦਰ ਸਿੰਘ ਛੀਨਾ, ਅਮਰੀਕ ਸਿੰਘ ਸੰਗਤਪੁਰਾ, ਪਲਵਿੰਦਰ ਸਿੰਘ ਮਠੋਲਾ, ਦਲਬੀਰ ਸਿੰਘ ਬੇਦਾਦਪੁਰ, ਸੁੱਚਾ ਸਿੰਘ ਅਜਨਾਲਾ ਅਤੇ ਜਗਜੀਤ ਸਿੰਘ ਨੇ ਕਿਹਾ ਕਿ 7 ਸਤੰਬਰ ਨੂੰ ਚੰਡੀਗੜ੍ਹ ਵਿਖੇ ਲੱਗੇ ਕਿਸਾਨ ਮੋਰਚੇ ਦੌਰਾਨ ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਕਈ ਲਿਖਤੀ ਵਾਅਦੇ ਕੀਤੇ ਸਨ ਪਰ ਸਰਕਾਰ ਉਨ੍ਹਾਂ ਨੂੰ ਲਾਗੂ ਕਰਨ ਤੋਂ ਮੁੱਕਰ ਰਹੀ ਹੈ। ਇਕੱਠ ਦੌਰਾਨ ਕੇਂਦਰ ਸਰਕਾਰ ਤੋਂ ਵਪਾਰ ਲਈ ਵਾਹਗਾ ਸਰਹੱਦ ਖੋਲ੍ਹਣ ਦੀ ਮੰਗ ਕੀਤੀ ਗਈ। ਇਸੇ ਤਰ੍ਹਾਂ ਪੰਜਾਬ ਸਰਕਾਰ ਤੋਂ ਤਰਨ ਤਾਰਨ ਜ਼ਿਲ੍ਹੇ ਦੀ ਸ਼ੇਰੋਂ ਖੰਡ ਮਿੱਲ ਨੂੰ ਆਪਣੇ ਵਾਅਦੇ ਅਨੁਸਾਰ ਚਾਲੂ ਕਰਨ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਗੁਲਜ਼ਾਰ ਸਿੰਘ ਬਸੰਤਕੋਟ, ਕੰਵਲਜੀਤ ਕੌਰ, ਹਰਜੀਤ ਸਿੰਘ ਕਲਾਨੌਰ, ਪ੍ਰਭਜੀਤ ਸਿੰਘ ਤਿੰਮੋਵਾਲ, ਹਰਪਾਲ ਸਿੰਘ ਛੀਨਾ, ਕੁਲਬੀਰ ਸਿੰਘ ਕਸੇਲ (ਪ੍ਰਧਾਨ), ਆੜ੍ਹਤੀਆ ਐਸੋਸੀਏਸ਼ਨ ਤਰਨਤਾਰਨ) ਅਤੇ ਰਮੇਸ਼ ਯਾਦਵ ਵਿਰਸਾ ਵਿਹਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸਿੰਘਾਂ ਦੇ ਸ਼ਹੀਦੀ ਅਸਥਾਨਾਂ ਨੂੰ ਜਾਂਦੇ ਕੱਚੇ ਰਸਤੇ ਨੂੰ (ਸੜਕ ਰੂਪੀ) ਪੱਕਿਆਂ ਕਰਨ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ਲੋਪੋਕੇ ਦਾ ਸਾਲਾਨਾ ਧਾਰਮਿਕ ਸਮਾਗਮ ਕੱਲ੍ਹ
Ad Position 24