26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ’ਚ ਆਪਣਾ ਯੋਗਦਾਨ ਦੇਣ : ਬਾਲਕ੍ਰਿਸ਼ਨ ਸ਼ਰਮਾ

ਅੰਮ੍ਰਿਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਤੇਗ ਬਹਾਦਰ ਸਾਹਿਬ ਜੀ ਯੂਥ ਕਲੱਬ ਮਕਬੁਲਪੁਰਾ ਵਲੋਂ ਪ੍ਰਧਾਨ ਹਰਪਿੰਦਰ ਸਿੰਘ ਹੈਪੀ ਅਤੇ ਮੀਤ ਪ੍ਰਧਾਨ ਨਿਤਿਨਜੀਤ ਸਿੰਘ ਵਲੋਂ ਮੈਰਾਥਨ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕ੍ਰਿਸ਼ਨ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਕੋਚ ਭਗਵਾਨ ਦਾਸ, ਰੁਪਿੰਦਰ, ਮਹਿੰਦਰ ਸਿੰਘ, ਜਗਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 27-11-2026
ਅੰਮ੍ਰਿਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਤੇਗ ਬਹਾਦਰ ਸਾਹਿਬ ਜੀ ਯੂਥ ਕਲੱਬ ਮਕਬੁਲਪੁਰਾ ਵਲੋਂ ਪ੍ਰਧਾਨ ਹਰਪਿੰਦਰ ਸਿੰਘ ਹੈਪੀ ਅਤੇ ਮੀਤ ਪ੍ਰਧਾਨ ਨਿਤਿਨਜੀਤ ਸਿੰਘ ਵਲੋਂ ਮੈਰਾਥਨ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕ੍ਰਿਸ਼ਨ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਕੋਚ ਭਗਵਾਨ ਦਾਸ, ਰੁਪਿੰਦਰ, ਮਹਿੰਦਰ ਸਿੰਘ, ਜਗਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਅੱਜ ਸੂਬੇ ’ਚ ਨਸ਼ਿਆਂ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ, ਜਿਸ ਨਾਲ ਪੰਜਾਬ ਦੀ ਨੌਜਵਾਨੀ ਬਰਬਾਦ ਹੁੰਦੀ ਜਾ ਰਹੀ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੁਚੇਤ ਕੀਤਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਦੇਸ਼ ਤੇ ਸਮਾਜ ਦੀ ਤਰੱਕੀ ’ਚ ਆਪਣਾ ਯੋਗਦਾਨ ਦੇਣ। ਇਸ ਮੌਕੇ ਪ੍ਰਬੰਧਕਾਂ ਵਲੋਂ ਬਾਲਕ੍ਰਿਸ਼ਨ ਸ਼ਰਮਾ ਨੂੰ ਯਾਦਗਿਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ‘ਸੂਰਜੀ ਊਰਜਾ ਦੀ ਵਰਤੋਂ’ ਵਿਸ਼ੇ ’ਤੇ ਦੋ-ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ ਅਗਲੀ ਖ਼ਬਰ ਸੇਵਕ ਜਥਾ ਕੜਾਹ ਪ੍ਰਸ਼ਾਦਿ ਦੋਫਾੜ: ਦੂਜੇ ਗਰੁੱਪ ਦੇ ਸਤਿੰਦਰਪਾਲ ਸਿੰਘ ਜੌਨੀ ਮੁੜ ਬਣੇ ਮੁੱਖ ਸੇਵਾਦਾਰ
Ad Position 24