ਸੈਂਟਰਲ ਖ਼ਾਲਸਾ ਯਤੀਮਖਾਨਾ ਵਲੋਂ ਭਾਰਤੀ ਸੈਨਾ ਦੇ ਸਹਿਯੋਗ ਨਾਲ ਲਗਾਏ ਕੈਂਪ ਦੌਰਾਨ 150 ਬੱਚਿਆਂ ਦੀ ਸਿਹਤ ਦੀ ਕੀਤੀ ਜਾਂਚ
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਦੇ ਨਿਰਦੇਸ਼ਾਂ ਅਨੁਸਾਰ ਸੈਂਟਰਲ ਖ਼ਾਲਸਾ ਯਤੀਮਖਾਨਾ ਵਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਭਾਰਤੀ ਸੈਨਾ ਦੇ ਸਹਿਯੋਗ ਨਾਲ ਯਤੀਮਖਾਨਾ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਯਤੀਮਖਾਨੇ ਦੇ ਲਗਭਗ 150 ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਦੇ ਨਿਰਦੇਸ਼ਾਂ ਅਨੁਸਾਰ ਸੈਂਟਰਲ ਖ਼ਾਲਸਾ ਯਤੀਮਖਾਨਾ ਵਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਭਾਰਤੀ ਸੈਨਾ ਦੇ ਸਹਿਯੋਗ ਨਾਲ ਯਤੀਮਖਾਨਾ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਯਤੀਮਖਾਨੇ ਦੇ ਲਗਭਗ 150 ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਕੈਂਪ ਦੌਰਾਨ ਭਾਰਤੀ ਸੈਨਾ ਦੇ ਮੇਜਰ ਡਾ: ਰਮਨੀਕ ਸਿੰਘ ਅਤੇ ਉਨਾਂ ਦੀ ਮੈਡੀਕਲ ਟੀਮ ਵਲੋਂ ਬੱਚਿਆਂ ਦੀ ਅੱਖਾਂ, ਕੰਨ੍ਹ, ਨੱਕ, ਗਲਾ, ਚਮੜੀ, ਬਲੱਡ ਪ੍ਰੈਸ਼ਰ ਅਤੇ ਹੋਰ ਸਿਹਤ ਸਮੱਸਿਆਵਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਬੱਚਿਆਂ ਨੂੰ ਸੰਤੁਲਿਤ ਖੁਰਾਕ, ਨਿਯਮਿਤ ਕਸਰਤ, ਸਫ਼ਾਈ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਬਾਰੇ ਜਾਗਰੂਕ ਕੀਤਾ ਗਿਆ। ਯਤੀਮਖਾਨਾ ਦੇ ਮੈਂਬਰ ਇੰਚਾਰਜਾਂ ਡਾ. ਆਤਮਜੀਤ ਸਿੰਘ ਬਸਰਾ ਅਤੇ ਮੋਹਨਜੀਤ ਸਿੰਘ ਭੱਲਾ ਨੇ ਕਿਹਾ ਕਿ ਬੱਚਿਆਂ ਦੀ ਸਿਹਤ , ਸਿੱਖਿਆ ਅਤੇ ਸਰਵਪੱਖੀ ਵਿਕਾਸ ਯਤੀਮਖਾਨੇ ਦੀ ਮੁੱਖ ਜ਼ਿੰਮੇਵਾਰੀ ਹੈ । ਉਨ੍ਹਾਂ ਭਾਰਤੀ ਸੈਨਾ ਦੀ ਮੈਡੀਕਲ ਟੀਮ ਦਾ ਧੰਨਵਾਦ ਕਰਦਿਆਂ ਉਨ੍ਹਾਂ ਵਲੋਂ ਯਤੀਮਖਾਨੇ ਦੇ ਬੱਚਿਆਂ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।