27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਇੰਗਲੈਂਡ ’ਚ ਜਾਨ ਗੁਆਉਣ ਵਾਲੀ ਪਿੰਡ ਵਰਪਾਲ ਦੀ ਨੌਜਵਾਨ ਲੜਕੀ ਦਾ ਹੋਇਆ ਅੰਤਿਮ ਸੰਸਕਾਰ

ਅੰਮ੍ਰਿਤਸਰ/ਚੱਬਾ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ/ਜੱਸਾ ਅਣਜਾਣ)- ਇੰਗਲੈਂਡ ਵਿਖੇ ਬੀਤੀ 14 ਨਵੰਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਵਰਪਾਲ ਦੀ ਲੜਕੀ ਨਵਜੋਤ ਕੌਰ (23) ਦਾ ਦਿਹਾਂਤ ਹੋ ਗਿਆ ਸੀ ਜਿਸ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਰਪਾਲ ਦੇ ਸ਼ਮਸ਼ਾਨਘਾਟ ਵਿਖੇ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸਾਬਕਾ ਫ਼ੌਜੀ ਅਮਰੀਕ ਸਿੰਘ ਦੀ ਸਪੁੱਤਰੀ ਨਵਜੋਤ ਕੌਰ ਸਾਲ 2022 ਵਿਚ ਵਰਕ ਵੀਜ਼ੇ ’ਤੇ ਇੰਗਲੈਂਡ ਗਈ ਸੀ।

Ad Position 21
No active advertisement
ਅਜੀਤ ਡੈਸਕ 28-11-2026
ਅੰਮ੍ਰਿਤਸਰ/ਚੱਬਾ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ/ਜੱਸਾ ਅਣਜਾਣ)- ਇੰਗਲੈਂਡ ਵਿਖੇ ਬੀਤੀ 14 ਨਵੰਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਵਰਪਾਲ ਦੀ ਲੜਕੀ ਨਵਜੋਤ ਕੌਰ (23) ਦਾ ਦਿਹਾਂਤ ਹੋ ਗਿਆ ਸੀ ਜਿਸ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਰਪਾਲ ਦੇ ਸ਼ਮਸ਼ਾਨਘਾਟ ਵਿਖੇ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸਾਬਕਾ ਫ਼ੌਜੀ ਅਮਰੀਕ ਸਿੰਘ ਦੀ ਸਪੁੱਤਰੀ ਨਵਜੋਤ ਕੌਰ ਸਾਲ 2022 ਵਿਚ ਵਰਕ ਵੀਜ਼ੇ ’ਤੇ ਇੰਗਲੈਂਡ ਗਈ ਸੀ। ਅੱਜ ਜਿਵੇਂ ਹੀ ਨਵਜੋਤ ਕੌਰ ਦੀ ਮ੍ਰਿਤਕ ਦੇਹ ਇੰਗਲੈਂਡ ਤੋਂ ਜੱਦੀ ਪਿੰਡ ਪਹੁੰਚੀ ਤਾਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਜਦੋਂ ਮ੍ਰਿਤਕ ਦੇਹ ਨੂੰ ਅੰਤਿਮ ਯਾਤਰਾ ਲਈ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਲਿਜਾਇਆ ਗਿਆ ਤਾਂ ਉੱਥੇ ਮੌਜੂਦ ਹਰ ਅੱਖ ਨਮ ਹੋ ਗਈ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪਿੰਡ ਦੇ ਪਤਵੰਤੇ ਸੱਜਣ, ਰਿਸ਼ਤੇਦਾਰ, ਸਮਾਜ ਸੇਵੀ ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਸ਼ਮਸ਼ਾਨਘਾਟ ਵਿਖੇ ਪਹੁੰਚੇ। ਇਸ ਮੌਕੇ ਮੁਲਖਜੀਤ ਸਿੰਘ, ਸਰਬਜੀਤ ਸਿੰਘ, ਵਿਰਸਾ ਸਿੰਘ ਜੱਗੂ, ਗੁਰਦੀਪ ਸਿੰਘ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਅਮਨਦੀਪ ਸਿੰਘ, ਸਰਲੀਨ ਸਿੰਘ, ਸੂਬੇਦਾਰ ਦਿਲਬਾਗ ਸਿੰਘ, ਬਾਬਾ ਨਿਰਮਲ ਸਿੰਘ, ਅਮਰ ਸਿੰਘ, ਗੁਰਮੇਜ ਸਿੰਘ ਜੋਧਪੁਰੀ, ਗੁਰਜੀਤ ਸਿੰਘ ਆਦਿ ਨੇ ਅਮਰੀਕ ਸਿੰਘ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਪਰਿਵਾਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਨਵਜੋਤ ਕੌਰ ਨਮਿੱਤ ਅੰਤਿਮ ਅਰਦਾਸ 30 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ, ਛੇਹਰਟਾ ਅੰਮ੍ਰਿਤਸਰ ਵਿਖੇ ਦੁਪਹਿਰ 12:00 ਤੋਂ 1:00 ਵਜੇ ਤੱਕ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਹਾਦਸਿਆਂ ਦਾ ਕਾਰਨ ਬਣ ਰਹੇ ਸੜਕਾਂ ’ਤੇ ਬੇਖੌਫ ਦੌੜਦੇ ਜੁਗਾੜੂ ਵਾਹਨ ਅਗਲੀ ਖ਼ਬਰ ਨਾਮਵਰ ਸਰਜਨ ਡਾ: ਭੋਲਾ ਸਿੰਘ ਸਿੱਧੂ ਨੂੰ ਸੈਂਕੜੇ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ
Ad Position 24