ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੰਟਰ ਸਕੂਲ ਸ਼ਬਦ ਗਾਇਨ ਮੁਕਾਬਲਾ
ਮਾਨਾਂਵਾਲਾ, 27 ਨਵੰਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ ਐਜੂਕੇਸ਼ਨ ਖਾਨਕੋਟ ਦੇ ਮੈਨੇਜਿੰਗ ਡਾਇਰੈਕਟਰ ਡਾ. ਗੁਰਬਿਲਾਸ ਪੀ.
ਮਾਨਾਂਵਾਲਾ, 27 ਨਵੰਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ ਐਜੂਕੇਸ਼ਨ ਖਾਨਕੋਟ ਦੇ ਮੈਨੇਜਿੰਗ ਡਾਇਰੈਕਟਰ ਡਾ. ਗੁਰਬਿਲਾਸ ਪੀ. ਸਿੰਘ ਪੰਨੂੰ, ਪ੍ਰਬੰਧਕੀ ਕਮੇਟੀ, ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸੰਸਥਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਇੰਟਰ ਸਕੂਲ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਤੋਂ ਹਰਮਨਜੋਤ ਸਿੰਘ ਅਤੇ ਜਤਿੰਦਰ ਸਿੰਘ ਨੇ ਬਤੌਰ ਜੱਜ ਸ਼ਿਰਕਤ ਕੀਤੀ ਜਦੋਂਕਿ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ ਸ. ਹਰਿੰਦਰਪਾਲ ਸਿੰਘ, ਸ. ਲਖਵਿੰਦਰ ਸਿੰਘ ਤੋਂ ਇਲਾਵਾ ਸ਼ੇਰਜੰਗ ਸਿੰਘ ਹੁੰਦਲ (ਡਿਪਟੀ ਡਾਇਰੈਕਟਰ, ਪਬਲਿਕ ਰਿਲੇਸ਼ਨਜ਼ ਡਿਪਾਰਟਮੈਂਟ, ਪੰਜਾਬ), ਡਾ. ਸਕੂਲ ਪ੍ਰਿੰਸੀਪਲ ਡਾ. ਸਿਮਰਨਜੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਸ. ਸਤਜਿੰਦਰ ਸਿੰਘ ਹਾਜ਼ਰ ਸਨ। ਇਸ ਮੁਕਾਬਲੇ ਵਿਚ ਜ਼ਿਲ੍ਹੇ ਕੁੱਲ 14 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨਾਂ ਵਿਚੋਂ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ, (ਮਹਿਤਾ ਚੌਂਕ) ਨੇ ਪਹਿਲਾ, ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਨੇ ਦੂਜਾ, ਗੋਲਡਨ ਪਬਲਿਕ ਸਕੂਲ, ਟਰਪੱਲਾ ਅਤੇ ਭਾਰਤੀਯ ਵਿੱਦਿਆ ਭਵਨ ਐਸ.ਐਲ. ਪਬਲਿਕ ਸਕੂਲ ਨੇ ਤੀਜਾ ਸਥਾਨ ਅਤੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਪ੍ਰੋਤਸਾਹਨ ਪੁਰਸਕਾਰ ਹਾਸਲ ਕੀਤਾ। ਜੇਤੂ ਟੀਮਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ। ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਹਾਜ਼ਰ ਜੱਜ ਸਾਹਿਬਾਨਾਂ ਨੂੰ ਵਿਸ਼ੇਸ਼ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਅੰਤ ਵਿਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।