27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਾਬਕਾ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਜਵਾਨੀ ਸੰਭਾਲ ਯਾਤਰਾਂ ਨੂੰ ਮਿਲੇਗਾ ਭਰਵਾਂ ਹੁੰਗਾਰਾ : ਸੁੱਖ ਸਰਕਾਰੀਆ

ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਵਲੋਂ ‘ਜਵਾਨੀ ਸੰਭਾਲ ਯਾਤਰਾ’ ਅਤੇ ‘ਪੰਜਾਬ ਮੰਗਦਾ ਇਨਸਾਫ਼’ ਦੇ ਸੰਦੇਸ਼ ਨਾਲ ਕੱਢੀ ਜਾ ਰਹੀ ਸਾਈਕਲ ਯਾਤਰਾ ਦੇ ਦੂਜੇ ਪੜਾਅ ਦੌਰਾਨ ਮਾਝੇ ਵਿਚ ਹੋਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਅੱਜ ਅਹਿਮ ਮੀਟਿੰਗ ਕੀਤੀ ਗਈ। ਸਾਬਕਾ ਮੰਤਰੀ ਅਤੇ ਵਿਧਾਇਕ ਸੀਨੀਅਰ ਕਾਂਗਰਸੀ ਆਗੂ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਮਾਝੇ ਵਿਚ ਇਸ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਸਾਰੇ ਆਗੂ ਤੇ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Ad Position 21
No active advertisement
ਅਜੀਤ ਡੈਸਕ 28-11-2026
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਵਲੋਂ ‘ਜਵਾਨੀ ਸੰਭਾਲ ਯਾਤਰਾ’ ਅਤੇ ‘ਪੰਜਾਬ ਮੰਗਦਾ ਇਨਸਾਫ਼’ ਦੇ ਸੰਦੇਸ਼ ਨਾਲ ਕੱਢੀ ਜਾ ਰਹੀ ਸਾਈਕਲ ਯਾਤਰਾ ਦੇ ਦੂਜੇ ਪੜਾਅ ਦੌਰਾਨ ਮਾਝੇ ਵਿਚ ਹੋਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਅੱਜ ਅਹਿਮ ਮੀਟਿੰਗ ਕੀਤੀ ਗਈ। ਸਾਬਕਾ ਮੰਤਰੀ ਅਤੇ ਵਿਧਾਇਕ ਸੀਨੀਅਰ ਕਾਂਗਰਸੀ ਆਗੂ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਮਾਝੇ ਵਿਚ ਇਸ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਸਾਰੇ ਆਗੂ ਤੇ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਮੀਟਿੰਗ ਦੌਰਾਨ ਯਾਤਰਾ ਦੇ ਸਵਾਗਤ, ਰੂਟ, ਪ੍ਰੋਗਰਾਮਾਂ ਤੇ ਆਗੂਆਂ ਤੇ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਕੇ ਸਮੁੱਚੇ ਪ੍ਰੋਗਰਾਮ ਦਾ ਖਾਕਾ ਤਿਆਰ ਕੀਤਾ ਗਿਆ। ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਇਹ ਯਾਤਰਾ ਪੰਜਾਬ ਦੀ ਜਵਾਨੀ ਦੇ ਭਵਿੱਖ, ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ ਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਭਾਰਨ ਦਾ ਇਕ ਪ੍ਰਭਾਵਸ਼ਾਲੀ ਮੰਚ ਬਣੇਗੀ। ਉਨ੍ਹਾਂ ਕਿਹਾ ਕਿ ਮਾਝੇ ਦੇ ਕਾਂਗਰਸੀ ਆਗੂ ਤੇ ਵਰਕਰ ਇਸ ਯਾਤਰਾ ਨੂੰ ਕਾਮਯਾਬ ਕਰਨ ਲਈ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਸੁਖਪਾਲ ਸਿੰਘ ਭੁੱਲਰ, ਕਰਨਜੀਤ ਸਿੰਘ, ਹਰਮਿੰਦਰ ਸਿੰਘ ਗਿੱਲ, ਦਿਲਰਾਜ ਸਿੰਘ ਸਰਕਾਰੀਆ, ਕੰਵਰਪ੍ਰਤਾਪ ਸਿੰਘ ਅਜਨਾਲਾ ਸਮੇਤ ਤਰਨ ਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਦੇ ਹੋਰ ਕਈ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਡਬਲ-ਇੰਜਣ ਸਰਕਾਰ ਦੇ ਸੱਤਾ ’ਚ ਆਉਣ ਨਾਲ ਵਪਾਰੀ ਬਿਨਾਂ ਕਿਸੇ ਡਰ ਦੇ ਕਾਰੋਬਾਰ ਕਰ ਸਕਣਗੇ -ਸੁਨੀਲ ਸਿੰਘੀ ਅਗਲੀ ਖ਼ਬਰ ਪਿੰਡ ਵਰਪਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24