29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਖੂਨਦਾਨ ਕਰਕੇ ਕਿਸੇ ਦੀ ਜ਼ਿੰਦਗੀ ਬਚਾਉਣਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ : ਓਮ ਪ੍ਰਕਾਸ਼ ਸੋਨੀ

ਅੰਮ੍ਰਿਤਸਰ, 29 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਬੀਬੀ ਇੰਦਰਜੀਤ ਕੌਰ ਮੁੱਖ ਸੇਵਾਦਾਰ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੀ ਰਹਿਨੁਮਾਈ ਹੇਠ ਕੇ. ਵੀ.

Ad Position 21
No active advertisement
ਅਜੀਤ ਡੈਸਕ 30-11-2026
ਅੰਮ੍ਰਿਤਸਰ, 29 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਬੀਬੀ ਇੰਦਰਜੀਤ ਕੌਰ ਮੁੱਖ ਸੇਵਾਦਾਰ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੀ ਰਹਿਨੁਮਾਈ ਹੇਠ ਕੇ.ਵੀ.ਆਈ. ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਵਲੋਂ ਪਿੰਗਲਵਾੜਾ ਵਿਖੇ ਭਗਤ ਪੂਰਨ ਸਿੰਘ ਦੀ 100 ਸਾਲਾ ਵਾਤਾਵਰਨ ਜਾਗਰੂਕਤਾ ਸ਼ਤਾਬਦੀ ਨੂੰ ਸਮਰਪਿਤ ਲਗਾਏ ਗਏ ਵਿਸ਼ਾਲ ਖੂਨਦਾਨ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਸੋਨੀ ਨੇ ਖੂਨਦਾਨ ਕਰਨ ਵਾਲਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਇਕ ਮਹਾਨ ਸਮਾਜ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੇ ਨੇਕ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਬੇਸਹਾਰਾ ਲੋਕਾਂ ਦੀ ਸੰਭਾਲ ਅਤੇ ਵਾਤਾਵਰਨ ਦੀ ਰੱਖਿਆ ਲਈ ਸਮਰਪਿਤ ਕੀਤਾ। ਉਨ੍ਹਾਂ ਵਲੋਂ ਦਿਖਾਏ ਸੇਵਾ ਅਤੇ ਸਮਰਪਣ ਦੇ ਰਸਤੇ ’ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਇਸ ਮੌਕੇ ਸੀਨੀ: ਕਾਂਗਰਸੀ ਆਗੂ ਤੇ ਕੌਂਸਲਰ ਵਿਕਾਸ ਸੋਨੀ, ਵਿਕਰਮ ਸਿੰਘ, ਦਮਨਦੀਪ ਸਿੰਘ ਉੱਪਲ ਅਤੇ ਮਿੱਠੂ ਮਦਾਨ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਸ੍ਰੀ ਸੋਨੀ ਨੇ ਬੀਬੀ ਇੰਦਰਜੀਤ ਕੌਰ ਅਤੇ ਸੋਸਾਇਟੀ ਦੇ ਸਮੂਹ ਪ੍ਰਬੰਧਕਾਂ ਦੀ ਇਸ ਉਪਰਾਲੇ ਲਈ ਸ਼ਲਾਘਾ ਕੀਤੀ ਅਤੇ ਖੂਨਦਾਨ ਕਰਨ ਵਾਲੇ ਸਾਰੇ ਦਾਨੀਆਂ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਨੇ ਕਲਾਊਡ ਏਆਈ ਚੈਟਬੋਟ ’ਤੇ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਸੇਵਾ ਮੁਕਤੀ ’ਤੇ ਵਿਸ਼ੇਸ਼:- ਸਾਦਗੀ ਸੇਵਾ ਤੇ ਬੇਬਾਕੀ ਦਾ ਸੁਮੇਲ ਪ੍ਰਿੰਸੀ : ਦਵਿੰਦਰ ਸਿੰਘ ਭੱਟੀ
Ad Position 24