06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮਨਰੇਗਾ ਯੋਜਨਾ ਨੂੰ ਖ਼ਤਮ ਕਰਨਾ ਮੋਦੀ ਸਰਕਾਰ ਦੀ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ- ਧੁੰਨ <br/>

Ad Position 21
No active advertisement
ਅਜੀਤ ਡੈਸਕ 01-01-2026
ਖੇਮਕਰਨ, 31 ਦਸੰਬਰ (ਰਾਕੇਸ਼ ਕੁਮਾਰ ਬਿੱਲਾ)- ਮਨਰੇਗਾ ਐਕਟ ਨੂੰ ਖ਼ਤਮ ਕਰਕੇ ਉਸ ਦੀ ਥਾਂ ਲਿਆਂਦੇ ਗਏ ਨਵੇਂ ਕਾਨੂੰਨ ਦੇ ਵਿਰੋਧ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਵਿਚ ਕਰਵਾਏ ਗਏ ਸੈਸ਼ਨ ਦੌਰਾਨ ਪੇਸ਼ ਕੀਤੇ ਗਏ ਮਤੇ ਦੀ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਪ੍ਰੋੜਤਾ ਕੀਤੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ ਹੈ | ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਕੇਂਦਰ ਸਰਕਾਰ ਸੰਘਵਾਦ ਦੇ ਸਿਧਾਂਤ ਦੇ ਉਲਟ ਜਾ ਕੇ ਸੂਬਿਆਂ ਦੇ ਅਧਿਕਾਰਾਂ ਨੂੰ ਖਤਮ ਕਰਨ ਦੇ ਰਾਹ ਪਈ ਹੋਈ ਹੈ, ਜਿਸਦਾ ਸਬੂਤ ਬੀ.ਬੀ.ਐੱਮ.ਬੀ., ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਸਬੰਧੀ ਪਿਛਲੇ ਸਮੇਂ ਵਿਚ ਪੈਦਾ ਹੋਏ ਹਾਲਾਤ ਸਾਡੇ ਸਾਰਿਆਂ ਦੇ ਸਾਹਮਣੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਨੇ ਬਹਾਨੇ ਰਾਜ ਸਰਕਾਰਾਂ ਦੇ ਅਧਿਕਾਰਾਂ ਨੂੰ ਖ਼ਤਮ ਕਰਨ ਦਾ ਉਨ੍ਹਾਂ ਨੂੰ ਕਮਜ਼ੋਰ ਕਰਨ ਲਈ ਚਾਲਾਂ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 1993 ਵਿਚ 73 ਵੀਂ ਸੋਧ ਰਾਹੀਂ 29 ਅਧਿਕਾਰ ਪਿੰਡ ਦੀਆਂ ਪੰਚਾਇਤਾਂ ਨੂੰ ਦਿੱਤੇ ਗਏ | ਇਸ ਦਿਸ਼ਾ ਵਿਚ ਅੱਗੇ ਵਧਦਿਆਂ ਨਰੇਗਾ ਦੀ ਸ਼ੁਰੂਆਤ ਕੀਤੀ ਗਈ ਸੀ ਕਿ ਵਿਚ ਵੀ ਪਿੰਡ ਦੀ ਪੰਚਾਇਤ ਦੀ ਜ਼ਰੂਰਤ ਅਨੁਸਾਰ ਕੰਮ ਦੇ ਨਿਯਮ ਬਣਾਏ ਗਏ ਸਨ, ਜਿਸ ਨਾਲ ਪਿੰਡ ਦੀ ਜ਼ਰੂਰਤ ਅਨੁਸਾਰ ਫੰਡ ਆਉਂਦੇ ਸਨ ਅਤੇ ਪਿੰਡ ਦਾ ਵਿਕਾਸ ਕਾਰਜ ਹੁੰਦੇ ਸਨ ਪ੍ਰੰਤੂ ਇਸ ਨਵੇਂ ਐਕਟ ਨਾਲ ਪੰਚਾਇਤਾਂ ਨੂੰ ਮਿਲੇ 29 ਅਧਿਕਾਰ ਨੂੰ ਲਾਗੂ ਕਰਨ ਲਈ ਪੰਚਾਇਤਾਂ ਆਪਣੇ ਕੰਮ ਕਿੱਥੋਂ ਚਲਾਉਣਗੀਆਂ ਅਤੇ ਨਾ ਹੀ ਆਪਣੇ ਜ਼ਰੂਰਤ ਅਨੁਸਾਰ ਨੀਤੀ ਘੜ ਸਕਣਗੇ | ਉਨ੍ਹਾਂ ਕਿਹਾ ਕਿ ਇਸ ਨਵੇਂ ਐਕਟ ਨਾਲ ਰਾਈਟ ਟੂ ਵਰਕ ਨੂੰ ਲਾਗੂ ਕਰਨਾ ਮੁਸ਼ਕਿਲ ਹੋ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਦੀਆਂ 5 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ <br/> ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਸਾਲ 'ਚ 3653 ਮਾਮਲੇ ਦਰਜ ਕਰ ਕੇ 4827 ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ-ਐੱਸ.ਐੱਸ.ਪੀ....
Ad Position 24
No active advertisement