06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਗੋਇੰਦਵਾਲ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

Ad Position 21
No active advertisement
ਅਜੀਤ ਡੈਸਕ 01-01-2026
ਤਰਨ ਤਾਰਨ, 31 ਦਸੰਬਰ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ 'ਚ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਇਆ ਹੈ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਪੰਜ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 23 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਚਰਨਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬੁੱਗਾ ਪਾਸੋਂ ਤਲਾਸ਼ੀ ਲੈਣ 'ਤੇ 3 ਟੱਚ ਮੋਬਾਈਲ ਫੋਨ ਬਰਾਮਦ ਹੋਏ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਸ਼ਿਕਾਇਤ ਕੀਤੀ ਕਿ 26 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਪ੍ਰਭਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ ਪਾਸੋਂ 1 ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ ਹੈ | ਇਸ ਤੋਂ ਇਲਾਵਾ ਉਨ੍ਹਾਂ ਵਲੋਂ 29 ਦਸੰਬਰ ਨੂੰ ਜੇਲ੍ਹ ਦੀ ਕੀਤੀ ਚੈਕਿੰਗ ਦੌਰਾਨ ਹਵਾਲਾਤੀ ਹਰਚੰਦ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਵਲਟੋਹਾ ਪਾਸੋਂ 1 ਟੱਚ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਪੁਲਿਸ ਨੂੰ ਕੀਤੀ ਕਿ 22 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਅਕਾਸ਼ਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਮੁਹੱਲਾ ਗੋਕਲਪੁਰਾ ਤਰਨ ਤਾਰਨ ਪਾਸੋਂ 7 ਪੈਕੇਟ ਤੰਬਾਕੂ, 5 ਬੀੜੀਆਂ ਬੰਡਲ, 4 ਪੈਕੇਟ ਸਿਗਰੇਟ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ 29 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਵਿਸ਼ਾਲ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਧਗਾਣਾ ਪਾਸੋਂ 4 ਕੀਪੈਡ ਮੋਬਾਈਲ ਫੋਨ ਬਰਾਮਦ ਹੋਏ ਹਨ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹਥਿਆਰਾਂ ਦੀ ਨੋਕ 'ਤੇ ਵਿਅਕਤੀ ਦੀ ਕੁੱਟਮਾਰ ਕਰ ਕੇ ਕੀਤੀ ਲੁੱਟ-ਖੋਹ ਅਗਲੀ ਖ਼ਬਰ ਖੁਸ਼ਪ੍ਰੀਤ ਕੌਰ ਨੇ ਨੈਸ਼ਨਲ ਟੈਲੰਟ ਸਰਚ ਪ੍ਰੀਖਿਆ 'ਚ ਚਮਕਾਇਆ ਸਕੂਲ ਦਾ ਨਾਂਅ <br/>
Ad Position 24
No active advertisement