ਤਰਨ ਤਾਰਨ, 31 ਦਸੰਬਰ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2026 ਦੀ ਵਧਾਈ ਦਿੱਤੀ ਹੈ | ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸ੍ਰੀ ਰਾਹੁਲ ਨੇ ਅਰਦਾਸ ਕੀਤੀ ਕਿ ਸਾਲ 2026 ਜ਼ਿਲ੍ਹਾ ਵਾਸੀਆਂ ਸਮੇਤ ਸੂਬੇ, ਦੇਸ਼ ਅਤੇ ਦੁਨੀਆ ਭਰ ਵਿਚ ਵੱਸਦੇ ਪੰਜਾਬੀਆਂ ਲਈ ਖ਼ੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ | ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੇਂ ਸਾਲ ਵਿਚ ਵੀ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਦਿ੍ੜ੍ਹਤਾ ਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ ਤਾਂ ਜੋ ਵਿਕਾਸ ਦਾ ਅਸਰ ਜ਼ਮੀਨੀ ਪੱਧਰ 'ਤੇ ਦਿਸੇ ਅਤੇ ਖ਼ਾਸ ਕਰਕੇ ਗ਼ਰੀਬ ਵਰਗ ਦੇ ਜੀਵਨ ਨੂੰ ਸੁਖਾਲਾ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਨਵੇਂ ਸਾਲ ਵਿਚ ਵਿਕਾਸ ਦੀ ਨਵੀਂ ਇਬਾਰਤ ਲਿਖ ਕੇ ਜ਼ਿਲ੍ਹਾ ਤਰਨ ਤਾਰਨ 'ਰੰਗਲਾ ਪੰਜਾਬ' ਸਿਰਜਣ ਵਿਚ ਆਪਣਾ ਅਹਿਮ ਯੋਗਦਾਨ ਪਾਵੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਓ ਸਾਰੇ ਮਿਲ ਕੇ ਨਵੇਂ ਸਾਲ 'ਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੇ ਬੰਧਨਾਂ ਨੂੰ ਮਜ਼ਬੂਤ ਕਰਨ ਦੇ ਨਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੀਏ |