17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਹੈਰੋਇਨ ਤੇ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 02-01-2026
ਤਰਨ ਤਾਰਨ, 1 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮਾੜੀਮੇਘਾ ਨਜ਼ਦੀਕ ਤੋਂ ਜੋਧਬੀਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮਾੜੀਮੇਘਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਥਾਣਾ ਮੰਡੀ ਖੇਮਕਰਨ ਵਿਚ ਬਣੇ ਬਰਾਂਡੇ ਵਿਚ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕੀਤਾ, ਜਿਸ ਪਾਸੋਂ 7 ਗ੍ਰਾਮ 61 ਮਿਲੀਗ੍ਰਾਮ ਹੈਰੋਇਨ ਅਤੇ 700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਰਵੀ ਸ਼ੰਕਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਪੱਟੀ ਤੋਂ ਸੁਖਚੈਨ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਸਭਰਾ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਖਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਤਾਰਾ ਸਿੰਘ ਦੀ ਬਰਸੀ ਮੌਕੇ ਲੱਖਾਂ ਸ਼ਰਧਾਲੂਆਂ ਨੇ ਗੁਰਦੁਆਰਾ ਗੁਰਪੁਰੀ ਸਾਹਿਬ ਮੱਥਾ ਟੇਕਿਆ <br/> ਅਗਲੀ ਖ਼ਬਰ 22 ਗ੍ਰਾਮ ਹੈਰੋਇਨ, 15 ਗੁੱਟ ਚਾਈਨਾ ਡੋਰ ਤੇ 11 ਬੋਤਲਾਂ ਸ਼ਰਾਬ ਬਰਾਮਦ <br/>
Ad Position 24