17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਕੈਨੇਡਾ ਭੇਜਣ ਦੇ ਨਾਂਅ 'ਤੇ 10 ਲੱਖ ਦੀ ਠੱਗੀ

Ad Position 21
No active advertisement
ਅਜੀਤ ਡੈਸਕ 02-01-2026
ਤਰਨ ਤਾਰਨ, 1 ਜਨਵਰੀ (ਪਰਮਜੀਤ ਜੋਸ਼ੀ)-ਸਾਈਬਰ ਕਰਾਇਮ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕੈਨੇਡਾ ਭੇਜਣ ਦੇ ਨਾਂਅ 'ਤੇ ਉਸ ਨਾਲ 15 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਾਈਬਰ ਕਰਾਇਮ ਤਰਨ ਤਾਰਨ ਵਿਖੇ ਵਿਕਰਮਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਗਲੀ ਬਾਊ ਮੱਲ ਵਾਲੀ ਨੂਰਦੀ ਰੋਡ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਮਨੀਸ਼ਾ, ਹਰਪ੍ਰੀਤ ਸਿੰਘ ਅਤੇ ਰਕੇਸ਼ ਰਾਖੀ ਵਾਸੀ ਫੇਸ 1 ਮੁਹਾਲੀ ਵਲੋਂ ਉਸ ਨੂੰ ਕੈਨੇਡਾ ਭੇਜਣ ਦੇ ਨਾਂਅ 'ਤੇ ਉਸ ਪਾਸੋਂ 15 ਲੱਖ ਆਪਣੇ ਖਾਤੇ ਵਿਚ ਪਵਾ ਕੇ ਉਸ ਨਾਲ ਠੱਗੀ ਮਾਰੀ ਹੈ | ਥਾਣਾ ਸਾਈਬਰ ਕਰਾਇਮ ਤਰਨ ਤਾਰਨ ਦੇ ਏ.ਐੱਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
Ad Position 22
No active advertisement
ਪਿਛਲੀ ਖ਼ਬਰ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਸਹੇਲੀ ਵਿਆਹ ਵਾਲੀ ਕੁੜੀ ਨੂੰ ਲੈ ਕੇ ਘਰ ਤੋਂ ਹੋਈ ਫ਼ਰਾਰ ਅਗਲੀ ਖ਼ਬਰ ਸੰਤ ਬਾਬਾ ਤਾਰਾ ਸਿੰਘ ਦੀ ਬਰਸੀ ਮੌਕੇ ਲੱਖਾਂ ਸ਼ਰਧਾਲੂਆਂ ਨੇ ਗੁਰਦੁਆਰਾ ਗੁਰਪੁਰੀ ਸਾਹਿਬ ਮੱਥਾ ਟੇਕਿਆ <br/>
Ad Position 24