ਝਬਾਲ, 1 ਜਨਵਰੀ (ਸੁਖਦੇਵ ਸਿੰਘ)-ਮੌਸਮ ਦੇ ਵਿਗੜੇ ਮਿਜਾਜ਼ ਤੇ ਸੀਤ ਲਹਿਰ ਦੇ ਬਾਵਜੂਦ ਵੀ ਨਵੇਂ ਸਾਲ 2026 ਨੂੰ ਜੀ ਆਇਆਂ ਕਹਿਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਈਆਂ | ਨਤਮਸਤਕ ਹੁੰਦਿਆਂ ਸੰਗਤਾਂ ਦੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਗੁਰਦੁਆਰਾ ਪ੍ਰਬੰਧਕਾਂ ਵਲੋਂ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਪੁਖਤਾ ਪ੍ਰਬੰਧ ਕੀਤੇ ਗਏ | ਸੀਤ ਲਹਿਰ ਦੇ ਬਾਵਜੂਦ ਵੀ ਗੁਰੂ ਘਰਾਂ ਵਿਚ ਹਾਜ਼ਰੀ ਭਰਨ ਲਈ ਸ਼ਰਧਾਲੂਆਂ ਅੰਦਰ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ | ਸ਼ਰਧਾਲੂਆਂ ਵਲੋਂ ਨਵੇਂ ਵਰ੍ਹੇ ਦੀ ਆਮਦ 'ਤੇ ਤਰ੍ਹਾਂ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ |