19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ <br/>

Ad Position 21
No active advertisement
ਅਜੀਤ ਡੈਸਕ 02-01-2026
ਖ਼ੇਮਕਰਨ/ਅਮਰਕੋਟ, 1 ਜਨਵਰੀ (ਬਿੱਲਾ, ਭੱਟੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ | ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.85 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ | ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਸਮੇਂ-ਸਿਰ, ਪਾਰਦਰਸ਼ੀ ਅਤੇ ਬਿਨਾਂ ਕਿਸੇ ਰੁਕਾਵਟ ਦੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ | ਇਸ ਉਦੇਸ਼ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ 495 ਕਰੋੜ ਰੁਪਏ ਦਾ ਬਜਟ ਉਪਬੰਧ ਪਹਿਲਾਂ ਹੀ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਹਾਇਤਾ ਤੋਂ ਵੰਚਿਤ ਨਾ ਰਹਿਣਾ ਪਵੇ | ਧੁੰਨ ਨੇ ਸਪਸ਼ਟ ਕੀਤਾ ਕਿ ਇਸ ਵਿੱਤੀ ਸਹਾਇਤਾ ਯੋਜਨਾ ਹੇਠ ਉਹ ਦਿਵਿਆਂਗ ਵਿਅਕਤੀ ਸ਼ਾਮਲ ਕੀਤੇ ਜਾਂਦੇ ਹਨ, ਜੋ ਆਪਣੀ ਰੋਜ਼ੀ-ਰੋਟੀ ਕਮਾਉਣ ਵਿੱਚ ਅਸਮਰੱਥ ਹਨ ਅਤੇ ਜਿਨ੍ਹਾਂ ਦੀ ਘੱਟੋ-ਘੱਟ ਅਪੰਗਤਾ 50 ਫੀਸਦੀ ਜਾਂ ਇਸ ਤੋਂ ਵੱਧ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਇੰਦਰਜੀਤ ਸਿੰਘ ਖੱਖ ਨੇ ਧੀ ਦੇ ਵਿਆਹ 'ਤੇ ਦਿੱਤਾ ਅਸ਼ੀਰਵਾਦ <br/> ਅਗਲੀ ਖ਼ਬਰ ਹੱਡ ਚੀਰਵੀਂ ਠੰਢ ਨੇ ਲੋਕਾਂ 'ਚ ਛੇੜੀ ਕੰਬਣੀ <br/>
Ad Position 24