ਮੀਆਂਵਿੰਡ, 1 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)- ਨੇੜਲੇ ਪਿੰਡ ਫਤਿਹਪੁਰ ਬਦੇਸ਼ਾ ਦੇ ਸਰਪੰਚ ਰਣਧੀਰ ਸਿੰਘ ਰਾਣੂ ਨੂੰ ਆਮ ਆਦਮੀ ਪਾਰਟੀ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਵਿੰਗ ਦਾ ਕੁਆਰਡੀਨੇਟਰ ਨਿਯੁਕਤ ਕਰ ਦਿੱਤਾ ਗਿਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸਰਪੰਚ ਰਣਧੀਰ ਸਿੰਘ ਨੇ ਕਿਹਾ ਕਿ ਉਹ ਧੰਨਵਾਦੀ ਹਨ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਆਮ ਆਦਮੀ ਪਾਰਟੀ ਹਾਈਕਮਾਨ ਦੇ ਜਿੰਨ੍ਹਾਂ ਮੇਰੇ 'ਤੇ ਭਰੋਸਾ ਕਰਕੇ ਇਹ ਵੱਡੀ ਜਿੰਮੇਵਾਰੀ ਸੌਂਪੀ ਹੈ, ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ | ਰਾਣੂ ਬਦੇਸ਼ਾ ਦੀ ਨਿਯੁਕਤੀ 'ਤੇ ਖੁਸ਼ੀ ਸਾਂਝੀ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਅੰਮਿ੍ਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਮੀਆਂਵਿੰਡ, ਸਰਪੰਚ ਹਰਜਿੰਦਰ ਸਿੰਘ ਟੌਂਗ, ਸਰਪੰਚ ਪ੍ਰਦੀਪ ਸਿੰਘ ਬੋਦੇਵਾਲ, ਸਰਪੰਚ ਜਗਬੀਰ ਸਿੰਘ ਸਰਾਂ ਤਲਵੰਡੀ, ਸਰਪੰਚ ਗੁਰਪ੍ਰੀਤ ਸਿੰਘ ਉੱਪਲ, ਸਰਪੰਚ ਹਰਪਾਲ ਸਿੰਘ ਜਵੰਦਪੁਰ, ਸਰਪੰਚ ਹਰਪ੍ਰੀਤ ਸਿੰਘ ਹੈਪੀ ਫਾਜਲਪੁਰ, ਸਰਪੰਚ ਕੁਲਬੀਰ ਸਿੰਘ ਪੁਰੇਵਾਲ, ਸਰਪੰਚ ਪਰਮਜੀਤ ਸਿੰਘ ਦੇਲਾਂਵਾਲ ਆਦਿ ਵਲੋਂ ਸਰਪੰਚ ਰਣਧੀਰ ਸਿੰਘ ਨੂੰ ਵਧਾਈ ਦਿੱਤੀ ਅਤੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਧੰਨਵਾਦ ਕੀਤਾ |