20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਗੁ: ਨੌਰੰਗਪੁਰ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿਚ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 02-01-2026
ਸਠਿਆਲਾ, 1 ਜਨਵਰੀ (ਜਗੀਰ ਸਿੰਘ ਸਫਰੀ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਨਰੰਗਪੁਰ, ਰਾਜਪੁਰ (ਬੁਤਾਲਾ) ਵਿਖੇ ਚਾਰ ਸਾਹਿਬਜ਼ਾਦੇ, ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਬੱਚਿਆਂ ਵਿਚ ਗੁਰਬਾਣੀ ਕੰਠ, ਕਵੀਸ਼ਰੀ, ਕਵਿਤਾ, ਕੀਰਤਨ ਅਤੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਡੇਢ ਸੌ ਬੱਚਿਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ 'ਤੇ ਸਾਬਕਾ ਸਰਪੰਚ ਸੰਤੋਖ ਸਿੰਘ ਰਾਜਪੁਰ, ਕਾਮਰੇਡ ਗੁਰਦੀਪ ਸਿੰਘ ਬਤਾਲਾ, ਗਿਆਨੀ ਸਤਨਾਮ ਸਿੰਘ ਨਰੰਗਪੁਰੀ ਨੇ ਬੱਚਿਆਂ ਨੂੰ ਚਾਰ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਕੁਰਬਾਨੀ ਤੋਂ ਜਾਣੂ ਕਰਵਾਇਆ ਉਨ੍ਹ੍ਹਾਂ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਸਾਨੂੰ ਉਨਾਂ ਦੇ ਪਾਏ ਹੋਏ ਪੂਰਨਿਆਂ ਤੇ ਚੱਲ ਕੇ ਆਪਣੇ ਜੀਵਨ ਨੂੰ ਸੁਚੱਜਾ ਬਣਾਉਣਾ ਚਾਹੀਦਾ ਹੈ | ਇਸ ਮੌਕੇ ਦਸਤਾਰ ਮੁਕਾਬਲਿਆਂ ਵਿੱਚ ਜੱਜ ਦੀ ਡਿਊਟੀ ਬਲਪ੍ਰੀਤ ਸਿੰਘ ਅਤੇ ਪ੍ਰਭ ਨੂਰ ਸਿੰਘ ਨੇ ਨਿਭਾਈ, ਅੱਵਲ ਆਉਣ ਵਾਲੇ ਬੱਚਿਆਂ ਨੂੰ ਮੈਡਲ ਅਤੇ ਸ਼ੀਲਡਾਂ ਨਾਲ ਸਨਮਾਨਿਤ ਕੀਤਾ ਗਿਆ | ਇਨ੍ਹਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ, ਹੈੱਡ ਗ੍ਰੰਥੀ ਸਤਬੀਰ ਸਿੰਘ, ਸਰਪੰਚ ਸੁਖਵਿੰਦਰ ਸਿੰਘ ਬਤਾਲਾ , ਮਾਸਟਰ ਸਵਿੰਦਰ ਸਿੰਘ, ਸਰਪੰਚ ਸੋਹਣ ਸਿੰਘ ਐੱਮ.ਪੀ., ਕੈਪਟਨ ਸੁੱਚਾ ਸਿੰਘ, ਕੈਪਟਨ ਪਿਆਰਾ ਸਿੰਘ, ਹਰਜਿੰਦਰ ਸਿੰਘ ਲਾਡੀ, ਤਰਸੇਮ ਸਿੰਘ ਸੋਨੀ, ਜਗਤਾਰ ਸਿੰਘ ਨੋਦੀ, ਅਮਰੀਕ ਸਿੰਘ ਟੈਂਟ ਵਾਲੇ, ਅਨੋਖ ਸਿੰਘ , ਸੇਵਾ ਸਿੰਘ ਸੋਢੀ, ਗਿਆਨੀ ਕਲਾਸ ਹਾਊਸ ਸੁਖਜਿੰਦਰ ਸਿੰਘ, ਜਗਦੀਸ਼ ਸਿੰਘ ਦੀਸ਼ਾ, ਰਵਿੰਦਰ ਸਿੰਘ ਰਵੀ, ਬਲਵਿੰਦਰ ਸਿੰਘ ਸਾਈਕਲਾਂ ਵਾਲੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਪੀ.ਐੱਚ.ਸੀ. ਥਰੀਏਵਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਅਗਲੀ ਖ਼ਬਰ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦਾ ਪੰਜਾਬ ਪੱਧਰ ਦੀ ਸਿਆਸਤ ਵਿਚ ਕੱਦ ਉੱਚਾ ਹੋਇਆ-ਮੱਲ੍ਹਾ <br/>
Ad Position 24