20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਹਲਕਾ ਬਾਬਾ ਬਕਾਲਾ ਸਾਹਿਬ 'ਚ ਔਰਤਾਂ ਦੀ ਸੁਰੱਖਿਆ ਕੇਵਲ ਕਾਗਜ਼ਾਂ ਤੱਕ ਸੀਮਤ-ਐਡਵੋਕੇਟ ਰਾਣਾ

Ad Position 21
No active advertisement
ਅਜੀਤ ਡੈਸਕ 02-01-2026
ਸਠਿਆਲਾ, 1 ਜਨਵਰੀ (ਜਗੀਰ ਸਿੰਘ ਸਫਰੀ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ 'ਚ ਮਹਿਲਾਵਾਂ ਦੀ ਸੁਰੱਖਿਆ ਕੇਵਲ ਕਾਗਜ਼ਾਂ ਤੱਕ ਸੀਮਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਡਵੋਕੇਟ ਰਣਜੀਤ ਸਿੰਘ ਰਾਣਾ ਨੇ 'ਅਜੀਤ' ਕੋਲ ਕਰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਚਿੰਤਾਜਨਕ ਬਣੀ ਹੋਈ ਹੈ | ਉਨ੍ਹਾਂ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ ਤੇ ਹਾਲਾਤ ਇਹ ਹਨ ਕਿ ਸਰਕਾਰੀ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਪੱਧਰ 'ਤੇ ਮਹਿਲਾਵਾਂ ਆਪਣੇ ਆਪ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ ਤੇ ਘਰੇਲੂ ਹਿੰਸਾ, ਛੇੜਛਾੜ, ਕੰਮਕਾਜ ਵਾਲੀਆਂ ਥਾਵਾਂ 'ਤੇ ਅਣਸੁਰੱਖਿਆ ਅਤੇ ਕਾਨੂੰਨੀ ਸਹਾਇਤਾ ਦੀ ਘਾਟ ਜਿਹੀਆਂ ਵਾਲੀਆਂ ਥਾਵਾਂ 'ਤੇ ਅਣਸੁਰੱਖਿਆ ਅਤੇ ਕਾਨੂੰਨੀ ਸਹਾਇਤਾ ਦੀ ਘਾਟ ਜਿਹੀਆਂ ਸਮੱਸਿਆਵਾਂ ਅਜੇ ਵੀ ਬਰਕਰਾਰ ਹਨ | ਐਡਵੋਕੇਟ ਰਾਣਾ ਨੇ ਕਿਹਾ ਕਿ ਸਰਕਾਰ ਵਲੋਂ ਮਹਿਲਾਵਾਂ ਲਈ ਬਣਾਈਆਂ ਸਕੀਮਾਂ ਸਿਰਫ ਕਾਗਜ਼ਾਂ 'ਚ ਦਿਖਾਈ ਦਿੰਦੀਆਂ ਹਨ ਤੇ ਜ਼ਮੀਨ ਪੱਧਰ 'ਤੇ ਸਹੀ ਤਰ੍ਹਾਂ ਲਾਗੂ ਨਹੀਂ ਹੋ ਰਹੀਆਂ ਤੇ ਔਰਤਾਂ ਨੂੰ ਕਾਨੂੰਨੀ ਸੁਰੱਖਿਆ ਤੁਰੰਤ ਨਿਆਂ ਅਤੇ ਇੱਜ਼ਤ ਨਾਲ ਜੀਣ ਦਾ ਹੱਕ ਮਿਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਥਾਣਿਆਂ 'ਚ ਮਹਿਲਾ ਸਹਾਇਤਾ ਡੈਸਕ ਪੂਰੀ ਤਰ੍ਹਾਂ ਸਰਗਰਮ ਕੀਤਾ ਜਾਵੇ ਤਾਂ ਕਿ ਘਰੇਲ਼ੂ ਹਿੰਸਾ ਦੇ ਕੇਸਾਂ ਦੀ ਤੁਰੰਤ ਸੁਣਵਾਈ ਹੋਵੇ ਤੇ ਪਿੰਡ ਪੱਧਰ 'ਤੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾਣ | ਅੰਤ 'ਚ ਕਿਹਾ ਕਿ ਜਦ ਤਕ ਮਹਿਲਾ ਆਪਣੇ ਆਪ ਸੁਰੱਖਿਅਤ ਮਹਿਸੂਸ ਨਹੀਂ ਕਰੇਗੀ ਉਨਾ ਚਿਰ ਤੱਕ ਸਮਾਜ ਦਾ ਵਿਕਾਸ ਅਧੂਰਾ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਰਾਣਾ ਸ਼ੂਗਰ ਮਿੱਲ ਵਲੋਂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਅਗਲੀ ਖ਼ਬਰ ਮੋੜੇ ਕਲਾਂ ਦੇ ਗੁਰਦੁਆਰਾ ਕੰਗਾਂ ਵਾਲਾ ਖੂਹ ਤੋਂ ਵਿਸ਼ਾਲ ਨਗਰ ਕੀਰਤਨ 4 ਨੂੰ
Ad Position 24