18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ੍ਰੀ ਗੁਰੂ ਅਰਜਨ ਦੇਵ ਖ਼ੂਨਦਾਨ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 03-01-2026
ਤਰਨ ਤਾਰਨ, 2 ਜਨਵਰੀ (ਇਕਬਾਲ ਸਿੰਘ ਸੋਢੀ)- ਸ੍ਰੀ ਗੁਰੂ ਅਰਜਨ ਦੇਵ ਖ਼ੂਨਦਾਨ ਸੇਵਾ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਵਲੋਂ ਜੰਡਿਆਲਾ ਬਾਈਪਾਸ ਤਰਨ ਤਾਰਨ ਵਿਖੇ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਇਲਾਕੇ ਦੇ ਨੌਜਵਾਨਾਂ, ਸੇਵਾਦਾਰਾਂ ਅਤੇ ਸੰਗਤ ਨੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਮਨੁੱਖਤਾ ਦੀ ਸੇਵਾ ਦੀ ਪ੍ਰੇਰਨਾ ਦਾਇਕ ਉਦਾਹਰਨ ਪੇਸ਼ ਕੀਤੀ | ਕੈਂਪ ਦੌਰਾਨ ਇੱਕਠੇ ਕੀਤੇ ਗਏ ਬਲੱਡ ਨੂੰ ਜ਼ਰੂਰਤਮੰਦ ਮਰੀਜ਼ਾਂ ਲਈ ਬਲੱਡ ਬੈਂਕ ਨੂੰ ਸੌਂਪਿਆ ਗਿਆ | ਡਾਕਟਰਾਂ ਦੀ ਟੀਮ ਵਲੋਂ ਖ਼ੂਨਦਾਨੀਆਂ ਦੀ ਪੂਰੀ ਜਾਂਚ ਕਰਨ ਉਪਰਾਂਤ ਸੁਰੱਖਿਅਤ ਢੰਗ ਨਾਲ ਖ਼ੂਨ ਇਕੱਠਾ ਕੀਤਾ ਗਿਆ | ਸੁਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ੂ ਨਿਯਮਿਤ ਤੌਰ 'ਤੇ ਖ਼ੂਨਦਾਨ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਹੋ ਕੇ ਮਨੁੱਖਤਾ ਦੀ ਸੇਵਾ ਲਈ ਲਗਾਏ ਜਾ ਰਹੇ ਹਨ | ਆਖੀਰ ਵਿਚ ਸੁਸਾਇਟੀ ਪ੍ਰਧਾਨ ਮੇਜਰ ਸਿੰਘ ਬਿੱਲੇ ਵਲੋਂ ਸਾਰੇ ਖ਼ੂਨਦਾਨੀਆਂ, ਡਾਕਟਰੀ ਟੀਮ ਅਤੇ ਸਹਿਯੋਗੀ ਸੰਗਤ ਦਾ ਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਮੇਜਰ ਸਿੰਘ ਬਿੱਲਾ, ਵਾਈਸ ਪ੍ਰਧਾਨ ਪਾਰਸ ਸਾਬਰੀ, ਐਡਵਾਈਸਰ ਗੁਰਸੇਵਕ ਸਿੰਘ, ਕੈਸ਼ੀਅਰ ਸੁਖਦੀਪ ਸਿੰਘ ਚੋਹਲਾ ਸਾਹਿਬ, ਗਗਨਦੀਪ ਸਿੰਘ ਮੈਂਬਰ, ਸਰਪੰਚ ਹਰਪ੍ਰੀਤ ਸਿੰਘ ਠਰੂ, ਜੱਸਾ ਪੱਟੀ ਮਨੁੱਖਤਾ ਦੀ ਸੇਵਾ ਸੁਸਾਇਟੀ, ਸੰਦੀਪ ਸਿੰਘ, ਬਿਕਰਮਜੀਤ ਸਿੰਘ ਬੱਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 6 ਨੂੰ ਡੀ.ਸੀ. ਦਫ਼ਤਰ ਅੱਗੇ ਦਿੱਤਾ ਜਾਏਗਾ ਧਰਨਾ-ਦਰਾਜਕ... ਅਗਲੀ ਖ਼ਬਰ ਬਰਸੀ ਸਮਾਗਮ ਦੇ ਚੌਥੇ ਦਿਨ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਖੰਡੇ ਬਾਟੇ ਦੀ ਪਾਹੁਲ ਛਕਾਈ <br/>
Ad Position 24