18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਤਰਨ ਤਾਰਨ ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ <br/>

Ad Position 21
No active advertisement
ਅਜੀਤ ਡੈਸਕ 03-01-2026
ਤਰਨ ਤਾਰਨ, 2 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਵਿਚ ਨਾਜਾਇਜ਼ ਕਬਜਿਆਂ ਦੀ ਭਰਮਾਰ ਹੈ ਅਤੇ ਵੱਡੀ ਪੱਧਰ 'ਤੇ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵਲੋਂ ਬਾਜ਼ਾਰਾਂ ਅਤੇ ਸੜਕਾਂ ਉਪਰ ਨਾਜਾਇਜ਼ ਕਬਜੇ ਕੀਤੇ ਹੋਏ ਹਨ ਅਤੇ ਆਪਣਾ ਸਮਾਨ ਦੁਕਾਨਾਂ ਤੋਂ ਕਾਫੀ ਅੱਗੇ ਵਧਾ ਕੇ ਰੱਖਿਆ ਹੋਇਆ ਹੈ, ਜਿਸ ਕਾਰਨ ਬਾਜ਼ਾਰਾਂ ਅਤੇ ਸੜਕਾਂ ਵਿਚਲਾ ਰਸਤਾ ਤੰਗ ਹੋਣ ਕਾਰਨ ਪੈਦਲ ਚੱਲਣ ਵਾਲੇ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਟ੍ਰੈਫਿਕ ਪੁਲਿਸ ਵਲੋਂ ਵਾਰ-ਵਾਰ ਨਾਜਾਇਜ਼ ਕਬਜਿਆਂ ਨੂੰ ਹਟਾਉਣ ਦੀ ਕਾਰਵਾਈ ਕੀਤੀ ਜਾਂਦੀ ਹੈ ਪਰ ਦੁਕਾਨਦਾਰਾਂ ਵਲੋਂ ਫਿਰ ਤੋਂ ਨਾਜਾਇਜ਼ ਕਬਜੇ ਕਰ ਲਏ ਜਾਂਦੇ ਹਨ, ਜਿਸ ਕਾਰਨ ਇਹ ਸਮੱਸਿਆ ਹੱਲ ਹੁੰਦੀ ਨਜ਼ਰ ਨਹੀਂ ਆ ਰਹੀ ਅਤੇ ਲੋਕ ਮੁਸ਼ਕਿਲਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਸ਼ਹਿਰ ਦੇ ਮੁੱਖ ਬਾਜ਼ਾਰ ਅੱਡਾ ਬਾਜ਼ਾਰ, ਤਹਿਸੀਲ ਬਾਜ਼ਾਰ, ਬਖਸ਼ੀਬਾਗ ਬਾਜ਼ਾਰ, ਲੰਗਰ ਬਾਜ਼ਾਰ, ਨਵਾਂ ਬਾਜ਼ਾਰ, ਗਾਰਦ ਬਾਜ਼ਾਰ ਤੋਂ ਇਲਾਵਾ ਸ਼ਹਿਰ ਦੇ ਚਾਰ ਖੰਭਾ ਚੌਂਕ, ਤਹਿਸੀਲ ਚੌਂਕ, ਬੌਹੜੀ ਚੌਂਕ, ਰੇਲਵੇ ਰੋਡ ਵਾਲੀ ਸੜਕ, ਜੰਡਿਆਲਾ ਰੋਡ, ਅੰਮਿ੍ਤਸਰ ਬਾਈਪਾਸ ਤੋਂ ਸਰਹਾਲੀ ਰੋਡ ਤੱਕ ਦੁਕਾਨਦਾਰਾਂ ਅਤੇ ਰੇਹੜੀ ਚਾਲਕਾਂ ਵਲੋਂ ਨਾਜਾਇਜ਼ ਕਬਜੇ ਕੀਤੇ ਹੋਏ ਹਨ, ਜਿਸ ਕਾਰਨ ਸੜਕਾਂ ਦਾ ਰਸਤਾ ਤੰਗ ਹੋ ਰਿਹਾ ਹੈ ਅਤੇ ਲੰਘਣ ਵਾਲੇ ਵਾਹਨਾਂ ਦਾ ਲੰਮਾ ਜਾਮ ਲੱਗ ਜਾਂਦਾ ਹੈ, ਜੋ ਕਿ ਕਈ-ਕਈ ਚਿਰ ਲੱਗਾ ਰਹਿੰਦਾ ਹੈ ਅਤੇ ਲੋਕ ਜਾਮ ਵਿਚ ਫਸੇ ਰਹਿੰਦੇ ਹਨ | ਜਿਆਦਾ ਟ੍ਰੈਫਿਕ ਪੁਲਿਸ ਦੇ ਮੁਲਾਜ਼ਮ ਲੋਕਾਂ ਦੇ ਚਲਾਨ ਕੱਟਣ ਵਿਚ ਰੁਝੇ ਰਹਿੰਦੇ ਹਨ ਅਤੇ ਟ੍ਰੈਫਿਕ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ | ਦੁਕਾਨਦਾਰਾਂ ਵਲੋਂ ਫੱੁਟਪਾਥਾਂ ਅਤੇ ਬਾਜ਼ਾਰਾਂ ਵਿਚ ਲਗਪਗ 5 ਤੋਂ 10 ਫੁੱਟ ਸਮਾਨ ਵਧਾ ਕੇ ਰੱਖਣ ਨਾਲ ਪੈਦਲ ਲੰਘਣ ਵਾਲੇ ਲੋਕ ਪ੍ਰੇਸ਼ਾਨ ਹੋ ਰਹੇ ਹਨ, ਉਥੇ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਮੁੱਖ ਰਸਤਾ ਅੱਡਾ ਬਾਜ਼ਾਰ ਵਿਖੇ ਤਾਂ ਹਾਲਤ ਹੋਰ ਵੀ ਬੁਰੀ ਹੈ, ਜਿਥੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਵੱਡੀ ਪੱਧਰ 'ਤੇ ਨਾਜਾਇਜ਼ ਕਬਜੇ ਕਰਕੇ ਆਪਣਆ ਸਮਾਨ ਦੁਕਾਨਾਂ ਤੋਂ ਬਾਹਰ ਰੱਖਿਆ ਹੋਇਆ ਹੈ | ਜਿਸ ਕਾਰਨ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਨਿਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟ੍ਰੈਫਿਕ ਜਾਮ ਦਾ ਮੁੱਖ ਕਾਰਨ ਸੜਕਾਂ ਉਪਰ ਨਾਜਾਇਜ਼ ਕਬਜੇ ਹਨ, ਉਥੇ ਬਿਨਾਂ ਪਾਰਕਿੰਗ ਲੋਕਾਂ ਵਲੋਂ ਸੜਕਾਂ ਉਪਰ ਖੜੀਆਂ ਕੀਤੀਆਂ ਜਾ ਰਹੀਆਂ ਗੱਡੀਆਂ ਹਨ, ਜਿਸ ਕਾਰਨ ਟ੍ਰੈਫਿਕ ਦੇ ਜਾਮ ਲੱਗ ਰਹੇ ਹਨ | ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਵਲੋਂ ਫੁੱਟਪਾਥਾਂ ਅਤੇ ਬਾਜ਼ਾਰਾਂ ਵਿਚ ਵੱਡੀ ਪੱਧਰ 'ਤੇ ਨਾਜਾਇਜ਼ ਕੀਤੇ ਹੋਏ ਹਨ, ਜਿਸ ਕਾਰਨ ਬਾਜ਼ਾਰਾਂ ਅਤੇ ਸੜਕਾਂ 'ਤੇ ਵਾਹਨਾਂ ਦਾ ਜਾਮ ਲੱਗ ਰਿਹਾ ਹੈ | ਉਨ੍ਹਾਂ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਅਤੇ ਟ੍ਰੈਫਿਕ ਇੰਚਾਰਜ ਤਰਨ ਤਾਰਨ ਪਾਸੋਂ ਮੰਗ ਕੀਤੀ ਕਿ ਫੁੱਟਪਾਥਾਂ ਅਤੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜਿਆਂ ਨੂੰ ਨਗਰ ਕੌਂਸਲ ਕਰਮਚਾਰੀਆਂ ਨੂੰ ਨਾਲ ਲੈ ਕੇ ਹਟਾਇਆ ਜਾਵੇ ਅਤੇ ਜਿਹੜੇ ਦੁਕਾਨਦਾਰਾਂ ਵਲੋਂ ਨਾਜਾਇਜ਼ ਕਬਜੇ ਕੀਤੇ ਹੋਏ ਹਨ, ਉਨ੍ਹਾਂ ਦੇ ਚਲਾਨ ਕੱਟੇ ਜਾਣ ਅਤੇ ਭਾਰੀ ਜੁਰਮਾਨੇ ਕੀਤੇ ਜਾਣ ਤਾਂ ਜੋ ਅੱਗੇ ਤੋਂ ਅਜਿਹਾ ਨਾ ਕਰਨ ਸਕਣ, ਉਥੇ ਸ਼ਹਿਰ ਵਿਚ ਲੱਗਦੇ ਟ੍ਰੈਫਿਕ ਜਾਮ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਮਨਰੇਗਾ ਕਾਨੂੰਨ ਤੋੜ ਕੇ ਗ਼ਰੀਬ ਮਜ਼ਦੂਰਾਂ ਦੀ ਪਿੱਠ ਵਿਚ ਛੁਰਾ ਮਾਰਿਆ-ਸੀਮਾ ਸੋਹਲ <br/> ਅਗਲੀ ਖ਼ਬਰ ਸ੍ਰੀ ਗੂਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦਾ ਮਾਮਲਾ ਸਿਰਫ ਧਾਰਮਿਕ ਨਹੀਂ, ਭਿ੍ਸ਼ਟਾਚਾਰ ਦਾ ਮਾਮਲਾ-ਸੁਰਜੀਤ ਸਿੰਘ...
Ad Position 24