ਹਰੀਕੇ ਪੱਤਣ, 2 ਜਨਵਰੀ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 4 ਜਨਵਰੀ ਨੂੰ ਸਜਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬਾਬਾ ਭਗਤ ਸਿੰਘ ਸਿੰਘ ਜੀ ਸਿੱਧ ਮਸਤ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਾਬਾ ਭਗਤ ਸਿੰਘ ਸਿੰਘ ਜੀ ਸਿੱਧ ਮਸਤ ਵਿਖੇ 3 ਜਨਵਰੀ ਨੂੰ ਸ੍ਰੀ ਆਖੰਡ ਪਾਠ ਆਰੰਭ ਕੀਤੇ ਜਾਣਗੇ | 4 ਜਨਵਰੀ ਨੂੰ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | 5 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕਰਨਗੇ |