19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗਿ੍ਫ਼ਤਾਰ-ਐੱਸ.ਐ ਸ.ਪੀ. <br/>

Ad Position 21
No active advertisement
ਅਜੀਤ ਡੈਸਕ 03-01-2026
ਤਰਨ ਤਾਰਨ, 2 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀਸਮੇਤ ਗਸ਼ਤ ਦੌਰਾਨ ਪਿੰਡ ਮਾਣੋਚਾਹਲ ਕਲਾਂ ਤੋਂ ਮਹਿਕਮਦੀਪ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਮਾਣਓਚਾਹਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿਡ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਆ ਪਿੰਡ ਸੁਰਸਿੰਘ ਨਜ਼ਦੀਕ ਹੈਰੋਇਨ ਦਾ ਸੇਵਨ ਕਰ ਰਹੇ ਹਰਮਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪੱਤੂ ਚੰਦੂ ਕੀ ਸੁਰਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, ਇਕ ਸਿਲਵਰ ਕਾਗਜ ਦਾ ਰੋਲ, ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ ਬਰਾਮਦ ਹੋਈ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਮਹਿਲ ਸਿੰਘ ਵਾਸੀ ਮਹਿਮੂਦਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ, ਡਰੱਗ ਮਨੀ, 900 ਰੁਪਏ, ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਮਾੜੀਮੇਘਾ ਨਜ਼ਦੀਕ ਤੋਂ ਨਾਕਾਬੰਦੀ ਦੌਰਾਨ ਗੁਰਸਾਹਿਬ ਸਿੰਘ ਉਰਫ ਸਾਬਾ ਪੁੱਤਰ ਨਿਰੰਜਨ ਸਿੰਘ ਵਾਸੀ ਮਾੜੀਮੇਘਾ ਨੂੰ ਕਾਬੂ ਕਰਕੇ ਉਸ ਪਾਸੋਂ 6770 ਮਿਲੀਲਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਚਰਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤਗਸ਼ਤ ਦੌਰਾਨ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਸ਼ਹੀਦ ਅਤੇ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਲਖਵਿੰਦਰ ਸਿੰਘ ਵਾਸੀ ਸ਼ਹੀਦ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 15 ਗ੍ਰਾਮ ਹੈਰੋਇਨ, 1050 ਰੁਪਏ ਡਰੱਗ ਮਨੀ ਅਤੇ ਇਕ ਐਕਟਿਵਾ ਨੰਬਰ ਪੀ.ਬੀ. 38 ਈ. 6049 ਨੂੰ ਬਰਾਮਦ ਕੀਤਾ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰ ਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਸਹਿਕਾਰੀ ਸਭਾਵਾਂ ਜਥੇਬੰਦੀ ਤਰਨ ਤਾਰਨ ਦੀ ਹੰਗਾਮੀ ਮੀਟਿੰਗ <br/> ਅਗਲੀ ਖ਼ਬਰ ਵਪਾਰੀਆਂ ਤੇ ਉਦਯੋਗਾਂ ਨੂੰ ਕਰ ਬਕਾਏ ਲਈ 'ਯਕਮੁਸ਼ਤ ਨਿਪਟਾਰਾ ਯੋਜਨਾ-2025' ਵਿਚ 31 ਮਾਰਚ ਤੱਕ ਦਾ ਵਾਧਾ-ਵਿਧਾਇਕ ਸਰਵਨ...
Ad Position 24