ਤਰਨ ਤਾਰਨ, 3 ਜਨਵਰੀ (ਪਰਮਜੀਤ ਜੋਸ਼ੀ)-ਸਥਾਨਿਕ ਸ਼ਹਿਰ ਦੇ ਜੰਡਿਆਲਾ ਰੋਡ ਵਿਖੇ ਸ਼ੁੱਕਰਵਾਰ ਦੀ ਰਾਤ ਨੂੰ ਚੋਰਾਂ ਨੇ 2 ਦੁਕਾਨਾਂ ਅਤੇ ਇਕ ਘਰ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਉਥੋਂ ਸਮਾਨ ਚੋਰੀ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜੰਡਿਆਲਾ ਰੋਡ ਵਿਖੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਸਾਹਮਣੇ ਪੈਂਦੀ ਸੁਰਜੀਤ ਸਿੰਘ ਵਾਲੀ ਗਲੀ ਵਿਚ ਇਕ ਦੁਕਾਨ ਤੋਂ ਬੈਟਰਾ, ਇਨਵੈਟਰ ਅਤੇ ਹੋਰ ਸਮਾਨ ਚੋਰੀ ਕਰ ਲਿਆ, ਉਥੇ ਸੜਕ 'ਤੇ ਕਲਿਆਣ ਮਨੀ ਜਿਊਲਰਜ ਦਾ ਸ਼ਟਰ ਤੋੜ ਕੇ ਦੁਕਾਨ ਵਿਚ ਦਾਖਲ ਹੋ ਕੇ ਚੋਰੀ ਕੀਤੀ ਗਈ ਹੈ | ਕਲਿਆਣ ਮਨੀ ਜਿਊਲਰਜ ਦੀ ਦੁਕਾਨ ਤੋਂ ਚੋਰੀ ਹੋਏ ਸਮਾਨ ਦੇ ਹੋਏ ਨੁਕਸਾਨ ਦਾ ਕੋਈ ਪਤਾ ਨਹੀਂ ਚੱਲ ਸਕਿਆ | ਜਾਣਕਾਰੀ ਦਿੰਦੇ ਹੋਏ ਸੀਤਾ ਰਾਮ ਨਾਮਕ ਵਿਅਕਤੀ ਨੇ ਦੱਸਿਆ ਕਿ ਰਾਤ ਢਾਏ ਵਜੇ ਦੇ ਕਰੀਬ ਚੋਰਾਂ ਨੇ ਉਸਦੀ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਅੰਦਰ ਪਿਆ ਇਨਵੈਟਰ, ਬੈਟਰਾ ਅਤੇ ਹੀਟਰ ਚੋਰੀ ਕਰ ਲਿਆ ਹੈ | ਇਸ ਤੋਂ ਇਲਾਵਾ ਗਲੀ ਵਿਚ ਇਕ ਘਰ 'ਚ ਦਾਖਲ ਹੋ ਕੇ ਚੋਰੀ ਕਰ ਲਈ ਗਈ | ਇਹ ਵੀ ਪਤਾ ਚੱਲਿਆ ਕਿ ਚੋਰਾਂ ਨੇ ਜੰਡਿਆਲਾ ਰੋਡ ਸੜਕ 'ਤੇ ਬਣੀ ਕਲਿਆਣ ਮਨੀ ਜਿਊਲਰਜ ਨਾਮਕ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਅੰਦਰ ਦਾਖਲ ਹੋ ਕੇ ਚੋਰੀ ਕੀਤੀ ਹੈ | ਇਨ੍ਹਾਂ ਚੋਰੀ ਦੀਆਂ ਘਟਨਾਵਾਂ ਕਾਰਨ ਦੁਕਾਨਦਾਰਾਂ ਅਤੇ ਇਲਾਕੇ ਦੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵਲੋਂ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ, ਉਥੇ ਰਾਤ ਸਮੇਂ ਪੁਲਿਸ ਦੀਆਂ ਪੀ.ਸੀ.ਆਰ.ਟੀਮਾਂ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਉਪਰ ਰੋਕ ਲੱਗ ਸਕੇ |