08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ

Ad Position 21
No active advertisement
ਅਜੀਤ ਡੈਸਕ 04-01-2026
ਤਰਨ ਤਾਰਨ, 3 ਜਨਵਰੀ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 30 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਕਰਨ ਮਸੀਹ ਪੁੱਤਰ ਫੁੰਮਣ ਮਸੀਹ ਵਾਸੀ ਖਲਾਨੌਰ ਪਾਸੋਂ 5 ਕੀਪੈਡ ਮੋਬਾਈਲ ਫੋਨ ਸਮੇਤ 3 ਚਾਰਜਰ, ਇਕ ਡਾਟਾ ਕੇਬਲ, ਇਕ ਹੈਡਫੋਨ ਬਰਾਮਦ ਹੋਇਆ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਉਕਤ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਇਸ ਪਾਸ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ |
Ad Position 22
No active advertisement
ਪਿਛਲੀ ਖ਼ਬਰ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਦੇ ਨਵ-ਨਿਯੁਕਤ ਕਾਨੂੰਨੀ ਸਲਾਹਕਾਰ ਵਰਿੰਦਰ ਸ਼ਰਮਾ ਸਨਮਾਨਿਤ <br/> ਅਗਲੀ ਖ਼ਬਰ ਹੈਰੋਇਨ, ਨਸ਼ੀਲੇ ਪਦਾਰਥਾਂ ਦੇ ਸੇਵਨ ਕਰਨ ਤੇ ਪਿਸਟਲ ਸਮੇਤ 10 ਵਿਅਕਤੀ ਗਿ੍ਫ਼ਤਾਰ-ਐੱਸ. ਐੱਸ.ਪੀ. <br/>
Ad Position 24