ਤਰਨ ਤਾਰਨ, 3 ਜਨਵਰੀ (ਇਕਬਾਲ ਸਿੰਘ ਸੋਢੀ)-ਪੰਜਾਬ ਵਿਚ ਜਿੰਨੀਆਂ ਵੀ ਸਰਕਾਰਾਂ ਬਣੀਆਂ ਉਨ੍ਹਾਂ ਵਲੋਂ 1984 ਦੇ ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੂੰ ਕਿਸੇ ਤਰ੍ਹਾਂ ਦੀ ਸਹੂਲਤ ਨਹੀਂ ਦਿੱਤੀ ਗਈ ਅਤੇ ਸਿਰਫ ਵੋਟਾਂ ਸਮੇਂ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ ਅਤੇ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕਰਕੇ ਇਨ੍ਹਾਂ ਪਰਿਵਾਰਾਂ ਨੂੰ ਝੂਠੇ ਸਬਜਬਾਗ ਦਿਖਾਏ ਗਏ, ਜਿਸ ਕਾਰਨ ਇਨ੍ਹਾਂ ਪੀੜਤ ਪਰਿਵਾਰਾਂ ਵਿਚ ਸਮੇਂ ਦੀਆਂ ਸਰਕਾਰਾਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉਥੇ ਪੰਜਾਬ ਵਿਚਲੀ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਕਤੇਲਆਮ ਪੀੜਤ ਪਰਿਵਾਰਾਂ ਨੂੰ ਦਿੱਲੀ ਅਤੇ ਹਰਿਆਣਾ ਦੀ ਤਰਜ 'ਤੇ ਸਰਕਾਰੀ ਨੌਕਰੀਆਂ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 1984 ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਮਨਜੀਤ ਸਿੰਘ ਮੰਨਾ, ਚੇਅਰਮੈਨ ਰਤਨ ਸਿੰਘ, ਜਨਰਲ ਸਕੱਤਰ ਮਲਕੀਤ ਸਿੰਘ ਮੱਲ੍ਹੀ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਤਲੇਆਮ ਦੌਰਾਨ ਜਿਥੇ ਵੱਡੀ ਪੱਧਰ 'ਤੇ ਬੇਕਸੂਰ ਸਿੱਖਾਂ ਨੂੰ ਕੋਹ-ਕੋਹ ਕੇ ਮਾਰਿਆ ਗਿਆ, ਉਥੇ ਵੱਡੀ ਗਿਣਤੀ ਵਿਚ ਪਰਿਵਾਰ ਆਪਣਾ ਘਰ, ਕਾਰੋਬਾਰ ਛੱਡ ਕੇ ਉਜੜ ਕੇ ਪੰਜਾਬ ਆ ਵਸੇ ਹਨ ਪਰ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੀ ਕੋਈ ਬਾਂਹ ਨਹੀਂ ਫੜੀ, ਇਥੋਂ ਤੱਕ ਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਕਦੇ ਇਨ੍ਹਾਂ ਪਰਿਵਾਰਾਂ ਦੀ ਸਾਰ ਨਹੀਂ ਲਈ ਗਈ, ਜਿਸ ਕਾਰਨ ਅੱਜ ਵੀ ਇਹ ਪਰਿਵਾਰ ਆਰਥਿਕ ਤੰਗੀ ਵਿਚੋਂ ਗੁਜਰ ਕੇ ਆਪਣਾ ਗੁਜਾਰਾ ਕਰ ਰਹੇ ਹਨ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ ਮੰਗ ਕੀਤੀ ਕਿ ਦਿੱਲੀ ਅਤੇ ਹਰਿਆਣਾ ਸਰਕਾਰ ਦੀ ਤਰਜ 'ਤੇ ਪੰਜਾਬ ਵਿਚ ਰਹਿੰਦੇ ਸਿੱਖ ਕਤੇਲਆਮ ਪੀੜਤ ਪਰਿਵਾਰ ਜਿਨ੍ਹਾਂ ਦੇ ਲਾਲ ਕਾਰਡ ਬਣੇ ਹਨ, ਉਨ੍ਹਾਂ ਦੇ ਬੱਚਿਆਂ ਨੂੰ ਤੁਰੰਤ ਸਰਕਾਰੀ ਨੌਕਰੀਆਂ ਅਤੇ ਹੋਰ ਸਹੂਲਤਾਂ ਦੇਣ ਦਾ ਐਲਾਨ ਕੀਤਾ ਜਾਵੇ, ਤਾਂ ਜੋ ਇਨ੍ਹਾਂ ਪਰਿਵਾਰਾਂ ਨੂੰ ਰਾਹਤ ਮਿਲ ਸਕੇ | ਇਸ ਮੌਕੇ ਸਰਪ੍ਰਸਤ ਉਤਮ ਸਿੰਘ, ਮੀਤ ਪ੍ਰਧਾਨ ਧੀਰਾ ਸਿੰਘ, ਪ੍ਰੈੱਸ ਸਕੱਤਰ ਅਰਜਨ ਸਿੰਘ ਠਰੂ, ਮੈਂਬਰ ਕਰਮ ਸਿੰਘ, ਮੈਂਬਰ ਮਲਵਿੰਦਰ ਸਿੰਘ ਜੌੜਾ, ਮੈਂਬਰ ਜਸਵਿੰਦਰ ਸਿੰਘ, ਖਜਾਨਚੀ ਉਪਿੰਦਰ ਕੌਰ, ਅਮਰਜੀਤ ਸਿੰਘ ਬੰਟੀ, ਰਣਜੀਤ ਸਿੰਘ, ਭਗਵਾਨ ਸਿੰਘ, ਕਰਤਾਰ ਸਿੰਘ, ਯੋਧਾ ਸਿੰਘ, ਹਰਦੇਵ ਸਿੰਘ, ਮਨਜੀਤ ਕੌਰ ਆਦਿ ਤੋਂ ਇਲਾਵਾ