08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਕੈਪਟਨ ਦਲਜੀਤ ਸਿੰਘ ਨੇ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਅਲਾਦੀਨਪੁਰ ਵਿਖੇ ਕੈਂਪਸ ਮੈਨੇਜਰ ਦਾ ਆਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 04-01-2026
ਤਰਨ ਤਾਰਨ, 3 ਜਨਵਰੀ (ਇਕਬਾਲ ਸਿੰਘ ਸੋਢੀ)- ਕੈਪਟਨ ਦਲਜੀਤ ਸਿੰਘ ਨੇ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਅਲਾਦੀਨਪੁਰ ਵਿਖੇ ਕੈਂਪਸ ਮੈਨੇਜਰ ਦਾ ਆਹੁਦਾ ਸੰਭਾਲਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਵਿਦਿਆਰਥੀਆਂ ਦੀ ਸੁਰੱਖਿਆ ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇਗਾ, ਉਥੇ ਜੋ ਵੀ ਸਿੱਖਿਆ ਵਿਭਾਗ ਵਲੋੋਂ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਕੀਤੇ ਜਾ ਰਹੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਸਕੂਲ ਵਿਚ ਲਾਗੂ ਕਰਕੇ ਵਿਦਿਆਰਥੀਆਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ | ਇਸ ਮੌਕੇ ਸਕੂਲ ਪਿ੍ੰਸੀਪਲ ਅਰਵਿੰਦਰ ਕੌਰ ਵਲੋਂ ਕੈਪਟਨ ਦਲਜੀਤ ਸਿੰਘ ਨੂੰ ਜੀ ਆਇਆਂ ਕਿਹਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਕੈਪਟਨ ਦਲਜੀਤ ਸਿੰਘ ਨੇ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਉੱਚ ਅਧਿਕਾਰੀਆਂ ਵਲੋਂ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਪੁਸ਼ਪਿੰਦਰ ਲੈਕਚਰਾਰ ਅੰਗਰੇਜੀ, ਗੁਰਸ਼ਿੰਦਰਪਾਲ ਜੂਨੀਅਰ ਸਹਾਇਕ, ਸਤਨਾਮ ਸਿੰਘ, ਹਰਜੀਤ ਸਿੰਘ, ਦਲਜੀਤ ਸਿੰਘ, ਜਸਵੰਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੇਮਕਰਨ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਪੰਜਾਬ ਸਰਕਾਰ 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਦੀਆਂ ਮੰਗਾਂ ਲਾਗੂ ਕਰੇ-ਮੰਨਾ, ਮੱਲ੍ਹੀ <br/>
Ad Position 24