08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ <br/>

Ad Position 21
No active advertisement
ਅਜੀਤ ਡੈਸਕ 04-01-2026
ਤਰਨ ਤਾਰਨ, 3 ਜਨਵਰੀ (ਇਕਬਾਲ ਸਿੰਘ ਸੋਢੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਤਹਿਚੱਕ ਗੁਰਦੁਆਰਾ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢਿਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਫਤਹਿਚੱਕ ਸਾਹਿਬ ਤੋਂ ਸ਼ੁਰੂ ਹੋ ਕੇ ਗੁਰੂ ਤੇਗ ਬਾਹਦਰ ਨਗਰ, ਗੁਰੂ ਰਾਮਦਾਸ ਐਵੀਨਿਊ, ਗੁਰਦੁਆਰਾ ਲਕੀਰ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਜਾ ਕੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਵਲੋਂ ਰਸਭਿੰਨਾ ਕੀਰਤਨ ਕਰਦਿਆਂ ਵਾਹਿਗੁਰੂ ਦਾ ਜਾਪ ਕੀਤਾ ਗਿਆ | 2 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਭੋਗ 4 ਜਨਵਰੀ ਦਿਨ ਐਤਵਾਰ ਨੂੰ ਪੈਣਗੇ | ਇਸ ਮੌਕੇ ਸੰਗਤਾਂ ਵਿਚ ਬਲਦੇਵ ਸਿੰਘ ਨੰਬਰਦਾਰ, ਜੋਗਿੰਦਰ ਸਿੰਘ, ਲੱਕੀ ਭੁੱਲਰ, ਡਾ. ਸਵਿੰਦਰ ਸਿੰਘ, ਜੋਧਬੀਰ ਸਿੰਘ, ਕਸ਼ਮੀਰ ਸਿੰਘ, ਬੂਟਾ ਸਿੰਘ, ਜਸਬੀਰ ਸਿੰਘ ਨੰਬਰਦਾਰ, ਅਮਰੀਕ ਸਿੰਘ ਫੌਜੀ, ਤਜਿੰਦਰਪਾਲ ਸਿੰਘ ਲਵਲੀ, ਹਰਦੀਪ ਸਿੰਘ ਗ੍ਰੰਥੀ, ਰਾਜਾ, ਅਰਸ਼, ਸਿਮਰਜੀਤ ਸਿੰਘ, ਭੁਪਿੰਦਰ ਸਿੰਘ ਦੋਧੀ, ਜਗਤਾਰ ਸਿੰਘ, ਬੀਬੀ ਸੁਖਵਿੰਦਰ ਕੌਰ, ਸੁਖਜੀਤ ਕੌਰ, ਸਤਿੰਦਰ ਕੌਰ, ਲਖਵਿੰਦਰ ਕੌਰ, ਬਲਬੀਰ ਕੌਰ, ਸੰਦੀਪ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੁੱਟਾਂ-ਖੋਹਾਂ ਤੇ ਚੋਰੀਆਂ ਰੋਕਣ ਵਿਚ ਭਿੱਖੀਵਿੰਡ ਪੁਲਿਸ ਪੂਰੀ ਤਰ੍ਹਾਂ ਨਾਕਾਮ- ਪ੍ਰਧਾਨ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਝਬਾਲ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24