08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਢੀਆਂ ਪ੍ਰਭਾਤ ਫੇਰੀਆਂ <br/>

Ad Position 21
No active advertisement
ਅਜੀਤ ਡੈਸਕ 04-01-2026
ਚੋਹਲਾ ਸਾਹਿਬ, 3 ਜਨਵਰੀ (ਬਲਵਿੰਦਰ ਸਿੰਘ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਤੋਂ ਸ਼ੁਰੂ ਕਰਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੋਹਲਾ ਸਾਹਿਬ ਵਲੋਂਾ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੋਹਲਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੁੱਖ ਸਿੰਘ ਮੈਨੇਜਰ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਚੋਹਲਾ ਸਾਹਿਬ ਵਿਖੇ ਕੱਢੀਆਂ ਗਈਆਂ | ਜਿਸ ਵਿਚ ਇਲਾਕਾ ਨਿਵਾਸੀ ਸੰਗਤਾਂ ਵਲੋਂ ਹਾਜਰੀਆਂ ਭਰਕੇ ਆਪਣਾ ਜੀਵਨ ਸਫਲਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਚੋਹਲਾ ਸਾਹਿਬ ਦੇ ਬਾਜ਼ਾਰਾਂ ਅਤੇ ਵੱਖ-ਵੱਖ ਪੜ੍ਹਾਵਾਂ 'ਤੇ ਇਲਾਕਾ ਨਿਵਾਸੀ ਸੰਗਤਾਂ ਵਲੋਂ ਸੰਗਤਾਂ ਦੀ ਸੇਵਾ ਕੀਤੀ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਹਨ | ਇਸ ਸਮੇਂ ਮੁੱਖ ਸੇਵਾਦਾਰ ਗੁੁਰਮੁੱਖ ਸਿੰਘ ਮੈਨੇਜਰ, ਮੀਤ ਪ੍ਰਧਾਨ ਗੁੁਰਪਾਲ ਸਿੰਘ ਭੁੱਲਰ, ਲਖਵਿੰਦਰ ਸਿੰਘ ਨਿਸ਼ਾਨਚੀ, ਸੁੁਰਜੀਤ ਸਿੰਘ ਨਿਸ਼ਾਨਚੀ, ਜਤਿੰਦਰ ਸਿੰਘ, ਸੁੁਖਜਿੰਦਰ ਸਿੰਘ, ਸੂਬੇਦਾਰ ਬਲਦੇਵ ਸਿੰਘ, ਸੂਬੇਦਾਰ ਹਰਬੰਸ ਸਿੰਘ, ਸੂਬੇਦਾਰ ਮਹਾਂ ਸਿੰਘ, ਦਰਸ਼ਨ ਸਿੰਘ ਟੇਲਰ, ਚਾਨਣ ਸਿੰਘ ਠੇਕੇਦਾਰ, ਸਤਨਾਮ ਸਿੰਘ, ਸੰਤੋਖ ਸਿੰਘ, ਮਨੀਸ਼ ਦੇਵਗਨ, ਜਿੰਦਾ, ਮਨਜੀਤ ਸਿੰਘ, ਦਮਨਦੀਪ ਸਿੰਘ, ਕੰਵਲਜੀਤ ਸਿੰਘ, ਸੁੁਰਿੰਦਰ ਸਿੰਘ, ਗੁੁਰਭੇਜ ਸਿੰਘ, ਮੈਡਮ ਬੇਅੰਤ ਕੌਰ, ਪ੍ਰਕਾਸ਼ ਕੌਰ, ਸਵਰਨਜੀਤ ਕੌਰ, ਨਵਦੀਪ ਕੌਰ, ਸ਼ਰਨਜੀਤ ਕੌਰ, ਪਵਨਦੀਪ ਕੌਰ, ਰਾਜੂ, ਸਰਬਜੀਤ ਕੌਰ, ਰੁੁਪਿੰਦਰ ਕੌਰ, ਦਵਿੰਦਰ ਕੌਰ, ਅਮਰੀਕ ਕੌਰ, ਅਰਸ਼ਦੀਪ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਖੋਲ੍ਹੇ ਸੈਂਪਲ ਕੁਲੈਕਸ਼ਨ ਸੈਂਟਰ ਦਾ ਸਾ: ਵਿਧਾਇਕ ਭਲਾਈਪੁਰ ਵਲੋਂ ਉਦਘਾਟਨ <br/> ਅਗਲੀ ਖ਼ਬਰ ਬੱਚਿਆਂ ਵਿਚ ਗੈਸ ਅਤੇ ਕਬਜ਼ ਰਹਿਣ 'ਤੇ ਤੁਰੰਤ ਚੈੱਕਅੱਪ ਜ਼ਰੂਰੀ-ਡਾ. ਸੁਪਿ੍ਯਾ <br/>
Ad Position 24