08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ, ਬੁਤਾਲਾ ਨੂੰ ਨਵੇਂ ਸਾਲ ਵਿਚ ਹੋਰ ਵੀ ਉੱਚੀਆਂ ਮੰਜ਼ਿਲਾਂ ਵੱਲ ਤੋਰਿਆ ਜਾਵੇਗਾ-ਚੇਅਰਮੈਨ ਸੁਖਦਿਆਲ ਸਿੰਘ ਬੱਲ <br/>

Ad Position 21
No active advertisement
ਅਜੀਤ ਡੈਸਕ 04-01-2026
ਬਾਬਾ ਬਕਾਲਾ ਸਾਹਿਬ, 3 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ, ਬੁਤਾਲਾ ਇਲਾਕੇ 'ਚ ਬੱਚਿਆਂ ਨੂੰ ਵਿਦਿਆ ਦੇ ਨਾਲ ਧਾਰਮਿਕ, ਖੇਡਾਂ ਅਤੇ ਸਭਿਆਚਾਰਕ ਖੇਤਰ ਵਿਚ ਵੀ ਨਿਪੁੰਨ ਕਰਨ ਲਈ ਅਹਿਮ ਉਪਰਾਲੇੇ ਕਰ ਰਹੀ ਹੈ ਅਤੇ ਸੰਸਥਾ ਵਲੋਂ ਮੈਡਮ ਸ੍ਰੀਮਤੀ ਸਤਨਾਮ ਕੌਰ ਸੇਖੋਂ ਪ੍ਰਧਾਨ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਟਰੱਸਟ ਦੀ ਸੁਚੱਜੀ ਅਗਵਾਈ ਹੇਠ ਸੰਸਥਾ ਨੂੰ ਨਵੇਂ ਸਾਲ 2026 ਵਿਚ ਹੋਰ ਵੀ ਉੱਚੀਆਂ ਮੰਜ਼ਿਲਾਂ ਵੱਲ ਤੋਰਿਆ ਜਾਵੇਗਾ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ, ਬੁਤਾਲਾ ਦੇ ਚੇਅਰਮੈਨ ਸੁਖਦਿਆਲ ਸਿੰਘ ਬੱਲ ਨੇ ਨਵੇਂ ਸਾਲ ਵਿਚ ਵਿਦਿਆਰਥੀਆਂ ਅਤੇ ਸਟਾਫ ਨਾਲ ਰੂਬਰੂ ਹੁੰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਹਾਲ ਈ ਵਿਚ ਸਕੂਲ ਵਿਚ +1 ਅਤੇ +2 ਕਲਾਸਾਂ (ਸੀਨੀਅਰ ਸੈਕੰਡਰੀ ਕਲਾਸਾਂ) ਲਈ ਨਵੀਂ ਬਿਲਡਿੰਗ ਵਾਸਤੇ ਉਸਾਰੀ ਲਈ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਜਲਦ ਹੀ ਨਵੀਂ ਬਿਲਡਿੰਗ ਤਿਆਰ ਕਰਕੇ ਇਲਾਕੇ ਨੂੰ ਅਰਪਿਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਇਲਾਕੇ ਦੇ ਬੱਚਿਆਂ ਨੂੰ ਹੋਰ ਵੀ ਵਧੀਆ ਢੰਗ ਨਾਲ ਵਿਦਿਅਕ ਸਹੂਲਤਾਂ ਦੇਣ ਲਈ ਸੰਸਥਾ ਵਚਨੱਬਧ ਹੈ ਇਸ ਮੌਕੇ ਚੇਅਰਮੈਨ ਸੁਖਦਿਆਲ ਸਿੰਘ ਬੱਲ, ਨਾਲ ਸੈਕਟਰੀ ਸਵਿੰਦਰ ਸਿੰਘ ਬੱਲ, ਪਿ੍ੰ: ਸ੍ਰੀਮਤੀ ਜਸਵਿੰਦਰ ਕੌਰ, ਜੁਆਇੰਟ ਸੈਕਟਰੀ ਸੁਖਵਿੰਦਰ ਸਿੰਘ ਢਿੱਲੋਂ, ਪਿ੍ੰਸੀਪਲ ਅਮਨਦੀਪ ਕੌਰ ਰਈਆ, ਪਿ੍ੰਸੀਪਲ ਅਨੂ ਕਪਿਲ ਰਈਆ ਅਤੇ ਹੋਰ ਸਕੂਲ ਸਟਾਫ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁੱਦੇ 'ਤੇ ਨਿਆਂ ਦਿਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਅਸੀਂ ਨਿਆਂ ਦਿਵਾ ਕੇ ਰਹਾ... ਅਗਲੀ ਖ਼ਬਰ ਓ.ਟੀ.ਐਸ. ਨੂੰ ਵਧਾਉਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ
Ad Position 24