ਅੰਮਿ੍ਤਸਰ, 3 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਕਿਹਾ ਹੈ ਕਿ ਆਪ ਸਰਕਾਰ ਵਲੋਂ ਪੱਤਰਕਾਰਾਂ 'ਤੇ ਦਰਜ ਕੀਤੇ ਜਾ ਰਹੇ ਝੂਠੇ ਕੇਸ ਬਰਦਾਸ਼ਤ ਨਹੀਂ ਕੀਤੇ ਜਾਣਗੇ | ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਬਦੌਲਤ ਹੀ 2022 ਵਿਚ ਪੰਜਾਬ ਵਿਚ ਆਪ ਸਰਕਾਰ ਹੋਂਦ ਵਿਚ ਆਈ ਸੀ | ਇਸ ਦੇ ਉਲਟ ਬੁਖਲਾਹਟ ਵਿਚ ਆ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਜ਼ਾਦ ਪੱਤਰਕਾਰਾਂ ਅਤੇ ਆਰ.ਟੀ.ਆਈ ਕਾਰਕੰੁਨਾਂ ਵਿਰੁੱਧ ਐਫ਼.ਆਈ.ਆਰ. ਦਰਜ ਕਰਨਾ ਮੰਦਭਾਗਾ ਹੈ ਤੇ ਇਸ ਨਾਲ ਆਪ ਸਰਕਾਰ ਦਾ ਲਗਾਤਾਰ ਪੱਤਰਕਾਰ ਵਿਰੋਧੀ ਚਿਹਰਾ ਬੇਨਕਾਬ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ 2027 ਵਿਚ ਇਸ ਦਾ ਖ਼ਮਿਆਜ਼ਾ ਭੁਗਤਣਾ ਪੈ ਸਕਦਾ ਹੈ | ਪੱਤਰਕਾਰੀ ਦੇ ਚੌਥੇ ਥੰਮ ਦੀ ਆਵਾਜ਼ ਨੂੰ ਦਬਾਉਣ ਦੀਆਂ ਕਾਰਵਾਈਆਂ ਨੂੰ ਸ਼੍ਰੋਮਣੀ ਅਕਾਲੀ ਦਲ ਕਦੇ ਬਰਦਾਸ਼ਤ ਨਹੀਂ ਕਰੇਗਾ ਤੇ ਇਹ ਪਰਚਾ ਰੱਦ ਕਰਵਾਉਣ ਲਈੇ ਪੱਤਰਕਾਰ ਭਾਈਚਾਰੇ ਦੇ ਨਾਲ ਖੜ੍ਹਾ ਹੈ |