08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਵਲੋਂ ਬੱਚਿਆਂ ਦੇ ਭੀਖ ਮੰਗਣ ਵਾਲਿਆਂ ਵਿਰੁੱਧ ਕਾਰਵਾਈ

Ad Position 21
No active advertisement
ਅਜੀਤ ਡੈਸਕ 04-01-2026
ਅੰਮਿ੍ਤਸਰ, 3 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਵਿਚ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਟਾਸਕ ਫੋਰਸ ਅੰਮਿ੍ਤਸਰ ਦੇ ਸਹਿਯੋਗ ਨਾਲ ਅੰਮਿ੍ਤਸਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਦੀ ਛਾਪੇਮਾਰੀ ਕੀਤੀ ਪਰ ਇਸ ਦੌਰਾਨ ਕੋਈ ਵੀ ਬੱਚਾ ਭੀਖ ਮੰਗਦਾ ਨਹੀਂ ਪਾਇਆ ਗਿਆ | ਸ੍ਰੀ ਗੁਰਮੀਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੀ ਅਗ਼ਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਤਰਨਜੀਤ ਸਿੰਘ ਨੇ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਦੇ ਅਧੀਨ ਅਜਿਹੀਆਂ ਚੈਕਿੰਗਾਂ ਅਤੇ ਜਾਗਰੂਕਤਾ ਮੁਹਿੰਮ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਅੰਮਿ੍ਤਸਰ ਨੂੰ ਬਾਲ ਭਿਖਿਆ ਮੁਕਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਿਆਸੀ ਰੰਜਿਸ਼ ਨੂੰ ਲੈ ਕੇ ਪਰਾਲੀ ਨੂੰ ਅੱਗ ਲਗਾ ਕੇ ਹਜ਼ਾਰਾਂ ਦਾ ਨੁਕਸਾਨ ਕਰਨ ਦੇ ਲਗਾਏ ਦੋਸ਼ <br/> ਅਗਲੀ ਖ਼ਬਰ ਗੌਰਮਿੰਟ ਸਕੂਲ ਟੀਚਰ ਯੂਨੀਅਨ ਵਲੋਂ 2026 ਵਰ੍ਹੇ ਦਾ ਕਲੰਡਰ ਲੋਕ ਅਰਪਣ
Ad Position 24