08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮਜੀਠਾ ਵਿਖੇ ਸ੍ਰੀ ਬਾਵਾ ਲਾਲ ਦਿਆਲ ਦਾ 671ਵਾਂ ਜਨਮ ਦਿਹਾੜਾ 20 ਨੂੰ <br/>

Ad Position 21
No active advertisement
ਅਜੀਤ ਡੈਸਕ 04-01-2026
ਮਜੀਠਾ, 3 ਜਨਵਰੀ (ਮਨਿੰਦਰ ਸਿੰਘ ਸੋਖੀ)-ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਦਾ 671ਵਾਂ ਜਨਮ ਦਿਹਾੜਾ ਸ੍ਰੀ ਬਾਵਾ ਲਾਲ ਜੀ ਦਰਬਾਰ ਧਿਆਨਪੁਰ ਦੇ ਗੱਦੀ ਨਸ਼ੀਨ ਮਹੰਤ ਰਾਮ ਸੁੰਦਰ ਦਾਸ ਜੀ ਦੇ ਆਸ਼ੀਰਵਾਦ ਸਦਕਾ ਮੰਦਰ ਸ੍ਰੀ ਬਾਵਾ ਲਾਲ ਜੀ ਮਜੀਠਾ ਵਿਖੇ ਮੰਦਰ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 20 ਜਨਵਰੀ ਨੂੰ ਬੜੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਕਮੇਟੀ ਚੇਅਰਮੈਨ ਕੁਲਦੀਪ ਕੁਮਾਰ ਅਤੇ ਪ੍ਰਧਾਨ ਕਾਨੂੰਨਗੋ ਨਰਿੰਦਰ ਕੁਮਾਰ ਨੇ ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਦੇ ਜਨਮ ਦਿਵਸ ਦੇ ਸੰਬੰਧ ਵਿਚ ਸ਼ਹਿਰ ਮਜੀਠਾ ਵਿਚ 5 ਜਨਵਰੀ ਤੋਂ 19 ਜਨਵਰੀ ਤੱਕ ਹਰ ਰੋਜ਼ ਸ਼ਾਮ ਵਕਤ ਸੰਧਿਆ ਫੇਰੀਆਂ ਕੱਢੀਆਂ ਜਾਇਆ ਕਰਨਗੀਆਂ | ਜਿਹੜੀਆਂ ਕਿ ਮੰਦਰ ਸ੍ਰੀ ਬਾਵਾ ਲਾਲ ਜੀ ਮਜੀਠਾ ਤੋਂ ਸ਼ੁਰੂ ਹੋ ਕੇ ਵਾਪਸ ਮੰਦਰ ਵਿਖੇ ਸਮਾਪਤ ਹੋਇਆ ਕਰਨਗੀਆਂ | ਮਿਤੀ 18 ਜਨਵਰੀ ਨੂੰ ਮੰਦਰ ਸ੍ਰੀ ਬਾਵਾ ਲਾਲ ਜੀ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ ਅਤੇ 20 ਜਨਵਰੀ ਦਿਨ ਮੰਗਲਵਾਰ ਨੂੰ ਸ਼ਾਮ 6 ਵਜੇ ਮੰਦਰ ਸ੍ਰੀ ਬਾਵਾ ਲਾਲ ਜੀ ਮਜੀਠਾ ਵਿਖੇ ਸਤਿਗੁਰੂ ਬਾਵਾ ਲਾਲ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ | ਇਸੇ ਦਿਨ ਸਵੇਰੇ 11 ਵਜੇ ਸ੍ਰੀ ਰਾਮਾਇਣ ਜੀ ਦੇ ਪਾਠ ਦਾ ਭੋਗ ਪਾਇਆ ਜਾਵੇਗਾ | ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਸ਼ਾਮਿਲ ਹੋ ਕੇ ਲਾਹਾ ਲੈਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ-ਮੰਗਲ ਸਿੰਘ ਭੈਣੀ <br/> ਅਗਲੀ ਖ਼ਬਰ ਸਿਆਸੀ ਰੰਜਿਸ਼ ਨੂੰ ਲੈ ਕੇ ਪਰਾਲੀ ਨੂੰ ਅੱਗ ਲਗਾ ਕੇ ਹਜ਼ਾਰਾਂ ਦਾ ਨੁਕਸਾਨ ਕਰਨ ਦੇ ਲਗਾਏ ਦੋਸ਼ <br/>
Ad Position 24