08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਕਾਰਵਾਈ ਦੀ ਮੰਗ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਦਾ ਵਫ਼ਦ ਪੁਲਿਸ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 04-01-2026
ਚੋਗਾਵਾਂ, 3 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਚੌਂਕੀ ਕੱਕੜ ਅਧੀਨ ਆਉਂਦੇ ਪਿੰਡ ਨਵਾਂ ਜੀਵਨ ਵਿਖੇ ਬੀਤੀ ਦਿਨੀਂ ਸਿਆਸੀ ਸ਼ਹਿ 'ਤੇ ਕੁੱਟਮਾਰ ਦਾ ਸ਼ਿਕਾਰ ਹੋਏ ਵਿਅਕਤੀ ਨੂੰ ਇਨਸਾਫ ਦਿਵਾਉਣ ਲਈ ਵਾਲਮੀਕਿ ਭਾਈਚਾਰੇ ਦਾ ਇਕ ਵਫਦ ਪੁਲਿਸ ਚੌਂਕੀ ਕੱਕੜ ਦੇ ਇੰਚਾਰਜ ਨੂੰ ਮਿਲਿਆ | ਇਸ ਮੌਕੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ (ਰਜਿ) ਭਾਰਤ ਕੌਰ ਕਮੇਟੀ ਮੈਂਬਰ ਪੰਜਾਬ ਸ਼ਾਮ ਸਿੰਘ ਭੰਗਵਾਂ ਅਤੇ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਟਪਿਆਲਾ ਨੇ ਕਿਹਾ ਕਿ ਬੀਤੀ ਦਿਨੀਂ ਪਿੰਡ ਨਵਾਂ ਜੀਵਨ ਦੇ ਲੱਕੀ ਦੀ ਪਿੰਡ ਦੇ ਕੁਝ ਲੋਕਾਂ ਵਲੋਂ ਸਿਆਸੀ ਰੰਜਿਸ਼ ਨੂੰ ਲੈ ਕੇ ਕੁੱਟਮਾਰ ਕੀਤੀ ਗਈ ਸੀ | ਇਸ ਸੰਬੰਧੀ ਲਿਖਤੀ ਦਰਖਾਸਤ ਵੀ ਦਿੱਤੀ ਗਈ ਸੀ | ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਇੱਕ ਸੁਰ ਵਿਚ ਕਿਹਾ ਕਿ ਜੇਕਰ ਪਰਿਵਾਰ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਅਗਲਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਸਬੰਧੀ ਚੌਂਕੀ ਇੰਚਾਰਜ ਅਮੋਲਕ ਸਿੰਘ ਨੇ ਵਫ਼ਦ ਨੂੰ ਵਿਸ਼ਵਾਸ਼ ਦਿਵਾਇਆ ਕਿ ਪਰਿਵਾਰ ਨੂੰ ਪੂਰਾ ਇਨਸਾਫ ਦਿਵਾਇਆ ਜਾਵੇਗਾ | ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਐੱਸ. ਜੀ. ਟੀ. ਬੀ. ਕਾਲਜ ਸਠਿਆਲਾ ਵਿਖੇ ਭਾਰਤੀ ਫੌਜ ਦੇ ਸਬ-ਵੈਟਰਨਜ਼/ਵੀਰ ਨਾਰੀ ਆਉਟਰੀਚ ਪ੍ਰੋਗਰਾਮ ਕਰਵਾਇਆ
Ad Position 24