ਅਜਨਾਲਾ, 3 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਸਾਹਿਬ ਅਜਨਾਲਾ ਤੋਂ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਅਜਨਾਲਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਸ਼ਹਿਰ ਦੇ ਮੁੱਖ ਚੌਂਕ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਧੀ ਅਮਨਦੀਪ ਕੌਰ ਧਾਲੀਵਾਲ ਹਲਕਾ ਸਿੱਖਿਆ ਕੋਆਰਡੀਨੇਟਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਅਮਨਦੀਪ ਕੌਰ ਧਾਲੀਵਾਲ ਨੇ ਪੰਜ ਪਿਆਰੇ ਸਾਹਿਬਾਨ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਵਾਹਿਗੁਰੂ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਗੁਰਦੁਆਰਾ ਕਲਗੀਧਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਨਿੱਝਰ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ, ਐਡਵੋਕੇਟ ਸੰਦੀਪ ਕੌਸ਼ਲ, ਕੌਂਸਲਰ ਰਾਜਬੀਰ ਕੌਰ ਚਾਹਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਸ਼ਿਵਦੀਪ ਸਿੰਘ ਚਾਹਲ, ਹਰਪ੍ਰੀਤ ਸਿੰਘ ਸੋਹਲ, ਨਿਰਮਲਜੀਤ ਸਿੰਘ ਸੰਧੂ, ਸੱਤਪਾਲ ਸਿੰਘ ਭੱਠੇ ਵਾਲੇ, ਮੇਜਰ ਸਿੰਘ, ਹੀਰਾ ਸਿੰਘ ਸੱਫੇਵਾਲੀਆ, ਰਮੇਸ਼ ਮਹਾਜਨ, ਪੱਪੀ ਮੋਟਰਸਾਈਕਲ ਵਰਕਸ ਵਾਲੇ, ਸੁੱਖਦਿਆਲ ਸਿੰਘ ਭੱਖਾ, ਪ੍ਰਧਾਨ ਬਿੱਟੂ, ਸਰਬਜੀਤ ਕੌਰ ਅਤੇ ਕਾਕੇ ਸ਼ਾਹ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |