15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮਾਨ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਸੂਬੇ ਦੀ ਜਨਤਾ ਬੇਹੱਦ ਖ਼ੁਸ਼- ਵਿਧਾਇਕ ਸਰਵਨ ਸਿੰਘ ਧੁੰਨ <br/>

Ad Position 21
No active advertisement
ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਸਰਵਣ ਸਿੰਘ ਧੁੰਨ | ਤਸਵੀਰ: ਭੱਟੀ <br/> 05-01-2026
ਅਮਰਕੋਟ, 4 ਜਨਵਰੀ (ਭੱਟੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਸੂਬੇ ਦੀ ਜਨਤਾ ਬੇਹੱਦ ਖੁਸ਼ ਹੈ ਅਤੇ ਇਹੀ ਕਾਰਨ ਹੈ ਕਿ ਹਰ ਵਰਗ ਦੇ ਲੋਕ ਭਗਵੰਤ ਸਿੰਘ ਮਾਨ ਦੀ ਵਿਕਾਸਮਈ ਸੋਚ ਨਾਲ ਜੁੜ ਰਹੇ ਹਨ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਪਿੰਡ ਬੇਗੇਪੁਰ ਵਿਖੇ ਸਰਪੰਚ ਸੁਖਚੈਨ ਸਿੰਘ ਬੇਗੇਪੁਰ ਦੀ ਪ੍ਰੇਰਨਾ ਸਦਕਾ 5 ਕਾਂਗਰਸੀ ਪਰਿਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਉਣ ਮੌਕੇ ਕੀਤਾ | ਇਸ ਮੌਕੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਕਾਸ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ ਅਤੇ ਇਸ ਸਾਲ ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ | ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਦਾ ਜ਼ਿਕਰ ਕਰਦਿਆਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਦੇਸ਼ ਵਿੱਚ ਪੰਜਾਬ ਪਹਿਲਾ ਸੂਬਾ ਹੈ, ਜੋ ਆਪਣੇ ਹਰੇਕ ਪਰਿਵਾਰ ਨੂੰ 'ਮੁੱਖ ਮੰਤਰੀ ਸਿਹਤ ਯੋਜਨਾ' ਰਾਹੀਂ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕਰਨ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੈਨੀਫੈਸਟੋ ਵਿਚ ਸਿਹਤ ਖੇਤਰ ਦਾ ਜ਼ਿਕਰ ਤੱਕ ਨਹੀਂ ਹੁੰਦਾ ਸੀ, ਜਿਸ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ਉੱਤੇ ਛੱਡ ਦਿੱਤਾ ਜਾਂਦਾ ਸੀ | ਉਨ੍ਹਾਂ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਸਨ ਕਿ ਪਿੰਡਾਂ ਵਿਚ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ ਇਲਾਜ ਕਰਵਾਉਣਾ ਹੀ ਨਹੀਂ ਚਾਹੁੰਦੇ ਸਨ, ਕਿਉਂਕਿ ਇਲਾਜ ਮਹਿੰਗਾ ਹੋਣ ਕਰਕੇ ਉਹ ਆਪਣੇ ਪਰਿਵਾਰਾਂ ਨੂੰ ਕਰਜ਼ਾਈ ਨਹੀਂ ਦੇਖਣਾ ਚਾਹੁੰਦੇ ਸਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਦੇਣਾ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਅਤੇ ਮਾਨ ਸਰਕਾਰ ਸਮਰਪਣ ਭਾਵਨਾ ਨਾਲ ਇਹ ਫ਼ਰਜ਼ ਨਿਭਾ ਰਹੀ ਹੈ | ਮੁਫ਼ਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਆਮ ਲੋਕਾਂ ਦੇ ਜੀਵਨ ਵਿਚ ਵੱਡਾ ਪਰਿਵਰਤਨ ਦੱਸਦਿਆਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਪੰਜਾਬ ਵਿਚ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਆਰਥਿਕ ਰਾਹਤ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਹਰ ਖੇਤਰ ਵਿਚ ਮਾਨ ਸਰਕਾਰ ਨੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ |

Ad Position 22
No active advertisement
ਪਿਛਲੀ ਖ਼ਬਰ ਅੱਜ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ-ਲਾਲਜੀਤ ਸਿੰਘ ਭੁੱਲਰ <br/> ਅਗਲੀ ਖ਼ਬਰ ਮੋਟਰਸਾਈਕਲ ਤੇ ਐਕਟਿਵਾ ਦੀ ਆਹਮੋ ਸਾਹਮਣੀ ਟੱਕਰ 'ਚ ਦੋ ਵਿਅਕਤੀਆਂ ਦੀ ਮੌਤ
Ad Position 24