15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਅੱਜ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ-ਲਾਲਜੀਤ ਸਿੰਘ ਭੁੱਲਰ <br/>

Ad Position 21
No active advertisement
ਅਜੀਤ ਡੈਸਕ 05-01-2026
ਪੱਟੀ, 4 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸੂਬਾ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਪੜਾਅ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ | ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਪਹਿਲੇ ਪੜਾਅ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਪੜਾਅ ਦੌਰਾਨ ਉਹ ਨੌਜਵਾਨ, ਜੋ ਕਦੇ ਨਸ਼ੇ ਦੇ ਸ਼ਿਕਾਰ ਸਨ ਅਤੇ ਇਲਾਜ ਤੋਂ ਬਾਅਦ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਚੁੱਕੇ ਹਨ, ਪ੍ਰੇਰਕ ਵਕਤਾ ਵਜੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ | ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਵਿਚ ਸਥਾਨਕ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ, ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਨਤਾ ਵਿਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਪਹਿਲੇ ਪੜਾਅ ਦੌਰਾਨ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਖਿਲਾਫ਼ ਦੂਜੇ ਪੜਾਅ ਵਿੱਚ ਕਰੜੀ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਭੁੱਲਰ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਭਾਈ ਚੈਨ ਸਾਹਿਬ ਖੇਮਕਰਨ ਵਿਖੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਮਾਨ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਸੂਬੇ ਦੀ ਜਨਤਾ ਬੇਹੱਦ ਖ਼ੁਸ਼- ਵਿਧਾਇਕ ਸਰਵਨ ਸਿੰਘ...
Ad Position 24