15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਬਾਬਾ ਸੋਹਣ ਸਿੰਘ ਭਕਨਾ ਦੇ ਜਨਮ ਦਿਨ ਮੌਕੇ ਪਿੰਡ ਭਕਨਾ ਲਈ ਕਿਸਾਨ ਹੋਏ ਰਵਾਨਾ <br/>

Ad Position 21
No active advertisement
ਅਜੀਤ ਡੈਸਕ 05-01-2026
ਤਰਨ ਤਾਰਨ, 4 ਜਨਵਰੀ (ਇਕਬਾਲ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚਾ ਵਲੋਂ ਕੇਂਦਰ ਸਰਕਾਰ ਦੀਆਂ ਕਿਸਾਨ ਮਜ਼ਦੂਰ ਮਾਰੂ ਨੀਤੀਆਂ ਦਾ ਪਰਦਾਫਾਸ਼ ਕਰਦਿਆਂ ਅੱਜ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰ ਤਰਨ ਤਾਰਨ ਜ਼ਿਲ੍ਹੇ ਦੇ ਵੱਖ ਵੱਖ ਇਲਾਕਿਆਂ ਵਿਚੋਂ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਹਾੜਾ ਮਨਾਉਣ ਲਈ ਪਿੰਡ ਭਕਨਾ ਲਈ ਰਵਾਨਾ ਹੋਏੇ | ਅੰਗਰੇਜ਼ ਹਕੂਮਤ ਸਮੇਂ ਦੇਸ਼ ਦੀ ਖਿੱਲਰੀ-ਪੁੱਲਰੀ ਕਿਸਾਨ ਲਹਿਰ ਨੂੰ ਇਕ ਮਾਲਾ ਵਿੱਚ ਪਰੋਣ ਵਾਲੇ ਯੋਧਿਆਂ ਵਿਚ ਬਾਬਾ ਸੋਹਣ ਸਿੰਘ ਭਕਨਾ ਦਾ ਨਾਂਅ ਵੀ ਅਹਿਮ ਹੈ, ਜਿੰਨਾਂ ਸਾਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਨਾਂਅ ਹੇਠ ਇਕੱਠਿਆਂ ਕੀਤਾ | ਉਹ ਕੁੱਝ ਸਮਾਂ ਕੁਲ ਹਿੰਦ ਕਿਸਾਨ ਸਭਾ ਦੇ ਕੌਮੀ ਪ੍ਰਧਾਨ ਵੀ ਰਹੇ | ਆਜ਼ਾਦੀ ਲਹਿਰ ਦੇ ਨਾਲ-ਨਾਲ ਉਨ੍ਹਾਂ ਨੇ ਵੱਡੇ ਕਿਸਾਨ ਘੋਲਾਂ ਵਿਚ ਹਿੱਸਾ ਲਿਆ ਅਤੇ ਜੇਲ੍ਹਾਂ ਕੱਟੀਆਂ | ਇਹ ਸ਼ਬਦ ਭਕਨਾ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਹਰ ਸਾਲ ਦੀ ਤਰ੍ਹਾਂ ਬਾਬਾ ਜੀ ਦੇ ਜਨਮ ਦਿਹਾੜੇ 'ਤੇ ਕੀਤੀ ਜਾ ਰਹੀ ਕਾਨਫਰੰਸ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਣ ਮੌਕੇ ਵਰਕਿੰਗ ਪ੍ਰਧਾਨ ਮਹਾਂਵੀਰ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਮਾੜੀ ਮੇਘਾ, ਸਕੱਤਰ ਗੁਰਪ੍ਰੀਤ ਸਿੰਘ ਗੱਡੀਵਿੰਡ ਨੇ ਕਹੇ | ਉਨ੍ਹਾਂ ਕਿਹਾ ਕਿ ਅੱਜਫਿਰ ਸਮੇਂ ਦੀ ਵੱਡੀ ਲੋੜ ਹੈ ਕਿ ਕਿਸਾਨ ਤੇ ਮਜ਼ਦੂਰ ਕੇਂਦਰ ਦੀ ਜ਼ਾਲਮ ਸਰਕਾਰ ਵਿਰੁੱਧ ਵੱਡਾ ਸੰਘਰਸ਼ ਵਿੱਢਣ ਦੀ | ਹਰ ਫਸਲ 'ਤੇ ਐਮ.ਐਸ.ਪੀ. ਜ਼ਮੀਨ ਦੀ ਮੁੜ ਹੱਦਬੰਦੀ ਕਾਰਪੋਰੇਟ ਘਰਾਣਿਆਂ ਤੋਂ ਮੁਕਤੀ ਹਰ ਬੱਚੇ ਲਈ ਵਿੱਦਿਆ ਤੇ ਰੁਜ਼ਗਾਰ ਹਰ ਮਿਹਨਤਕਸ਼ ਬਜ਼ੁਰਗ ਲਈ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਪ੍ਰਾਪਤ ਕਰਨ ਲਈ ਸੰਘਰਸ਼ ਹੀ ਸਭ ਤੋਂ ਵੱਡਾ ਸਾਧਨ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸੂਬੇ ਵਿਚ ਕਾਨੂੰਨ ਵਿਵਸਥਾ ਵਿਗੜੀ, ਲੋਕਾਂ ਦੀ ਸੁਰੱਖਿਆ ਤੇ ਜਾਨ ਮਾਲ ਦਾ ਜ਼ਿੰਮੇਵਾਰ ਕੌਣ?-ਹਰਜੀਤ ਸਿੰਘ ਸੰਧੂ <br/>
Ad Position 24