15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 05-01-2026
ਚੋਹਲਾ ਸਾਹਿਬ, 4 ਜਨਵਰੀ (ਬਲਵਿੰਦਰ ਸਿੰਘ)-ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ, ਗੁਰਦੁਆਰਾ ਪਾਤਸ਼ਾਹੀ ਪੰਜਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਵੱਖ-ਵੱਖ ਬਾਜ਼ਾਰਾਂ ਗਲੀਆਂ ਮਹੱਲਿਆਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਵਿਖੇ ਸੰਪੰਨ ਹੋਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਸਜਾਏ ਗਏ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਕਰ ਰਹੇ ਸਨ ਅਤੇ ਗਤਕਾ ਪਾਰਟੀ ਵਲੋਂ ਨਗਰ ਕੀਰਤਨ ਦੀ ਅੱਗੇ ਅੱਗੇ ਗਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ, ਜਿਸ ਨੂੰ ਸੰਗਤਾਂ ਬੜੀ ਨੀਝ ਲਾ ਕੇ ਵੇਖ ਰਹੀਆਂ ਸਨ, ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਰਣਜੀਤ ਸਿੰਘ ਦੇ ਜਥੇ ਵਲੋਂ ਸ਼ਬਦ ਗਾਇਨ ਕੀਤੇ ਜਾ ਰਹੇ ਸਨ ਅਤੇ ਪਿੱਛੇ-ਪਿੱਛੇ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਬਦ ਗਾਇਨ ਕਰਦੀਆਂ ਹੋਈਆਂ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਸਨ | ਵੱਖ-ਵੱਖ ਸਟੇਜਾਂ ਤੇ ਕਵੀਸ਼ਰੀ ਅਤੇ ਢਾਡੀ ਜਥਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੌਰਵਮਈ ਜੀਵਨ 'ਤੇ ਚਾਨਣਾ ਪਾਉਂਦੀਆਂ ਹੋਈਆਂ ਵਾਰਾਂ ਦਾ ਗਾਇਨ ਕੀਤਾ ਜਾ ਰਿਹਾ ਸੀ | ਨਗਰ ਕੀਰਤਨ ਦੇ ਸਵਾਗਤ ਲਈ ਨਗਰ ਨਿਵਾਸੀਆਂ ਵਲੋਂ ਥਾਂ-ਥਾਂ ਸੁੰਦਰ ਸਟੇਜਾਂ ਸਜਾ ਕੇ ਵੱਖ-ਵੱਖ ਪ੍ਰਕਾਰ ਦੇ ਲੰਗਰ ਪੂਰਾ ਦਿਨ ਵਰਤਾਏ ਗਏ | ਇਸ ਨਗਰ ਕੀਰਤਨ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ, ਸਾਬਕਾ ਜਨਰਲ ਸਕੱਤਰ ਐਸ.ਜੀ.ਪੀ.ਸੀ., ਹੈਡ ਗ੍ਰੰਥੀ ਭਾਈ ਬਲਕਾਰ ਸਿੰਘ, ਕਥਾਵਾਚਕ ਭਾਈ ਹਰਜੀਤ ਸਿੰਘ, ਚੈਂਚਲ ਸਿੰਘ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਭਾਈ ਗੁਰਮੁਖ ਸਿੰਘ, ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਰਾਮਜੀਤ ਸਿੰਘ, ਭੁਪਿੰਦਰ ਸਿੰਘ, ਚੇਅ. ਦਇਆ ਸਿੰਘ, ਡਾ. ਇੰਦਰਜੀਤ ਸਿੰਘ, ਤਰਲੋਚਨ ਸਿੰਘ ਡੀ.ਆਰ., ਭਾਈ ਜਗਜੀਤ ਸਿੰਘ, ਰਤਨਜੀਤ ਸਿੰਘ, ਪਹਿਲਵਾਨ ਮਨਮੋਹਨ ਸਿੰਘ, ਪ੍ਰਧਾਨ ਅਜੀਤ ਸਿੰਘ, ਅੰਗਰੇਜ਼ ਸਿੰਘ, ਕਰਮ ਸਿੰਘ ਲਹਿਰ, ਨਿਸ਼ਾਨ ਸਿੰਘ ਭਿਖੀਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਦੇ ਪਿੱਛੇ ਗੁਰਬਾਣੀ ਦੇ ਜਾਪ ਕਰਦੀਆਂ ਹੋਈਆਂ ਆਪਣੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਸਨ |

Ad Position 22
No active advertisement
ਪਿਛਲੀ ਖ਼ਬਰ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਬਾਬਾ ਸੋਹਣ ਸਿੰਘ ਭਕਨਾ ਦੇ ਜਨਮ ਦਿਨ ਮੌਕੇ ਪਿੰਡ ਭਕਨਾ ਲਈ ਕਿਸਾਨ ਹੋਏ ਰਵਾਨਾ <br/>
Ad Position 24