15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 05-01-2026
ਹਰੀਕੇ ਪੱਤਣ, 4 ਜਨਵਰੀ (ਸੰਜੀਵ ਕੁੰਦਰਾ)-ਸਰਬੰਸਦਾਨੀ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਸਬਾ ਹਰੀਕੇ ਪੱਤਣ ਦੇ ਗੁਰਦੁਆਰਾ ਬਾਬਾ ਭਗਤ ਸਿੰਘ ਜੀ ਸਿੱਧ ਮਸਤ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ | ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬਾਬਾ ਭਗਤ ਸਿੰਘ ਜੀ ਸਿੱਧ ਮਸਤ ਤੋਂ ਆਰੰਭ ਹੋ ਕੇ ਟਾਵਰ ਮੁਹੱਲਾ, ਗੁਰਦੁਆਰਾ ਚਰਨ ਕਮਲ ਸਾਹਿਬ ਪਾਤਸ਼ਾਹੀ ਦੂਜੀ ਅਤੇ ਪਾਤਸ਼ਾਹੀ ਛੇਵੀਂ, ਹਰੀਕੇ ਬਜ਼ਾਰ, ਹਰੀਕੇ ਪਿੰਡ, ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼, ਅੰਮਿ੍ਤਸਰ ਰੋਡ, ਪੱਟੀ ਰੋਡ ਆਦਿ ਵੱਖ ਵੱਖ ਪੜਾਵਾਂ 'ਤੇ ਪੁੱਜਾ, ਜਿਥੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਪੰਥਕ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ | ਵੱਡੀ ਗਿਣਤੀ ਵਿਚ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਨਗਰ ਕੀਰਤਨ ਨਾਲ ਚੱਲ ਰਹੀਆਂ ਸਨ | ਵਿਸ਼ਾਲ ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਗੁਰਦੁਆਰਾ ਚਰਨ ਕਮਲ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਮਾਨ ਸਰੋਵਰ ਹਰੀਕੇ ਕਮੇਟੀ, ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹਰੀਕੇ ਅਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਪੁੱਜਣ 'ਤੇ ਪ੍ਰਬੰਧਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਹਰੀਕੇ ਬਾਜ਼ਾਰ ਵਿਚ ਮੱਖੂ ਰੋਡ 'ਤੇ ਸਮੂਹ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸਰਪੰਚ ਇਕਬਾਲ ਸਿੰਘ ਸਿੱਧੂ ਹਰੀਕੇ, ਸਾਬਕਾ ਸਰਪੰਚ ਰੌਸ਼ਨ ਲਾਲ ਚੋਧਰੀ, ਪ੍ਰਧਾਨ ਅਜਾਇਬ ਸਿੰਘ, ਅਮਰੀਕ ਸਿੰਘ ਮੈਂਬਰ ਪੰਚਾਇਤ, ਬਿੱਟੂ ਟੇਲਰ, ਠੇਕੇਦਾਰ ਗੁਰਜੰਟ ਸਿੰਘ, ਰਾਜ ਕੁਮਾਰ ਸੋਨੀ, ਦਾਰਾ ਸਿੰਘ, ਬਾਬਾ ਚਾਂਦੀ, ਜਥੇਦਾਰ ਜ਼ੋਰਾਵਰ ਸਿੰਘ, ਗ੍ਰੰਥੀ ਸੁਖਬੀਰ ਸਿੰਘ, ਬਲਬੀਰ ਸਿੰਘ ਵਿਜੀਲੈਂਸ ਵਾਲੇ, ਪ੍ਰਸ਼ੋਤਮ ਲਾਲ ਵੇਦੀ, ਜਥੇਦਾਰ ਫੂਲਾ ਸਿੰਘ, ਵਿਕਰਮ ਸਿੰਘ, ਸੋਨਾ ਸਿੰਘ ਹਰੀਕੇ, ਮਿਲਖਾ ਸਿੰਘ, ਗੁਰਚਰਨ ਸਿੰਘ ਮਿੰਟੂ, ਕੰਵਲਜੀਤ ਸਿੰਘ, ਰਾਜਾ ਹਰੀਕੇ, ਪਿ੍ੰਸ ਭਾਟੀਆ, ਗੁਰਪ੍ਰੀਤ ਸਿੰਘ ਯੂ.ਕੇ., ਗੁਰਵੇਲ ਸਿੰਘ ਮਿੰਟੂ, ਵਿਰਸਾ ਸਿੰਘ, ਰਾਜੂ ਸ਼ਰਮਾ, ਰਮਨਦੀਪ ਸਿੰਘ, ਡਾ. ਹੈਪੀ, ਅਕਾਸ਼ ਵੇਦੀ, ਪ੍ਰਵੇਸ਼ ਕੁਮਾਰ, ਮਲਕੀਤ ਸਿੰਘ, ਮਾਸਟਰ ਦਵਿੰਦਰ ਸਿੰਘ, ਬਾਬਾ ਸਰਬਜੀਤ ਸਿੰਘ, ਸੋਨੂੰ ਨਾਈਸ ਲੈਬ, ਗੁਰਮੁਖ ਟੇਲਰ, ਸਾਜਨ ਸਿੰਘ, ਕੁਲਦੀਪ ਸਿੰਘ, ਵਿਸ਼ੂ ਵੇਦੀ, ਅਰਮਾਨ ਸਿੰਘ, ਬਲਵਿੰਦਰ ਸਿੰਘ ਬਿੱਲੂ, ਸੋਨੂੰ ਸਿੰਘ ਮਾਲੂਵਾਲ, ਸੋਨੂੰ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂ ਜਸਵੰਤ ਸਿੰਘ ਕਾਕਾ ਨੇ ਕਾਂਗਰਸ ਦਾ ਪੱਲਾ ਫੜਿ੍ਹਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24