ਮੁੱਖ ਮੰਤਰੀ ਮਾਨ ਵਲੋਂ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
ਅਜੀਤ ਡੈਸਕ
05-01-2026
ਗੱਗੋਮਾਹਲ, 4 ਜਨਵਰੀ (ਬਲਵਿੰਦਰ ਸਿੰਘ ਸੰਧੂ)-ਸ੍ਰੀ ਨਗਰ ਦੇ ਅਨੰਤਨਾਗ ਵਿਖੇ ਕਸਬਾ ਰਮਦਾਸ ਦੇ ਸ਼ਹੀਦ ਨਾਇਕ ਪ੍ਰਗਟ ਸਿੰਘ ਦੇ ਪਰਿਵਾਰ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਉਨ੍ਹਾਂ ਇਕ ਟਵੀਟ ਰਾਹੀਂ ਕਿਹਾ ਕਿ ਉਹ ਸ਼ਹੀਦ ਦੇ ਪਰਿਵਾਰ ਨਾਲ ਖੜੇ੍ਹ ਹਨ ਤੇ ਲੋੜ ਪੈਣ 'ਤੇ ਉਨ੍ਹਾਂ ਦੀ ਹਰ ਮਦਦ ਪੰਜਾਬ ਸਰਕਾਰ ਵਲੋਂ ਕੀਤੀ ਜਾਵੇਗੀ | ਸ਼ਹੀਦ ਜਵਾਨ ਦੇ ਦੇਸ਼ ਦੀ ਖਾਤਰ ਹੌਸਲੇ ਤੇ ਜਜਬੇ ਨੂੰ ਸਲਾਮ ਕਰਦੇ ਹਾਂ ਤੇ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੰਦੇ ਹਾਂ |