15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਭੁੱਲੀ ਪੰਜਾਬ ਸਰਕਾਰ-ਬ੍ਰਹਮਪੁਰਾ <br/>

Ad Position 21
No active advertisement
ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ | ਤਸਵੀਰ: ਧੂੰਦਾ <br/> 05-01-2026
ਫਤਿਆਬਾਦ, 4 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਦੌਰਾਨ ਪਿੰਡ ਭੈਲ ਢਾਏ ਵਾਲਾ ਦੇ ਹੜ੍ਹਾਂ ਨਾਲ ਬਰਬਾਦ ਹੋਏ ਕਿਸਾਨਾਂ ਨੇ ਬ੍ਰਹਮਪੁਰਾ ਨੂੰ ਮਿਲ ਕੇ ਆਪਣਾ ਦਰਦ ਅਤੇ ਸਰਕਾਰ ਦੀ ਬੇਰੁਖ਼ੀ ਬਿਆਨ ਕੀਤੀ | ਕਿਸਾਨਾਂ ਨੇ ਦੱਸਿਆ ਕਿ ਫ਼ਸਲਾਂ, ਜ਼ਮੀਨਾਂ ਅਤੇ ਘਰਾਂ ਦੇ ਭਾਰੀ ਨੁਕਸਾਨ ਦੇ ਬਾਵਜੂਦ ਸਰਕਾਰ ਵਲੋਂ ਅਜੇ ਤੱਕ ਇਕ ਰੁਪਇਆ ਵੀ ਮੁਆਵਜਾ ਨਹੀਂ ਮਿਲਿਆ | ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਪੰਜਾਬ 'ਚ ਅਜੇ ਤੱਕ ਕਿਸੇ ਵੀ ਹੜ੍ਹ ਪ੍ਰਭਾਵਿਤ ਕਿਸਾਨ ਨੂੰ ਆਮ ਆਦਮੀ ਪਾਰਟੀ ਵਲੋਂ ਉਸ ਦਾ ਬਣਦਾ ਮੁਆਵਜਾ ਨਹੀਂ ਦਿੱਤਾ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਪੰਜਾਬ ਤੋਂ ਬਾਹਰ ਜਾ ਕੇ ਇਹ ਝੂਠਾ ਪ੍ਰਚਾਰ ਕਰ ਰਹੀ ਹੈ ਕਿ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾ ਚੁੱਕਾ ਹੈ, ਜਦਕਿ ਹਕੀਕਤ ਇਹ ਹੈ ਕਿ ਕਿਸਾਨ ਅੱਜ ਵੀ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ | ਬ੍ਰਹਮਪੁਰਾ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਨੇ ਪੂਰੀ ਤਰ੍ਹਾਂ ਅਣਡਿੱਠਾ ਕਰ ਦਿੱਤਾ ਹੈ | ਹੁਣ ਨਾ ਤਾਂ ਵਿਧਾਨ ਸਭਾ ਵਿਚ ਇਨ੍ਹਾਂ ਦੀ ਗੱਲ ਹੁੰਦੀ ਹੈ ਅਤੇ ਨਾ ਹੀ ਕਿਸੇ ਮੰਚ ਤੋਂ ਇਨ੍ਹਾਂ ਨੂੰ ਮੁਆਵਜਾ ਦੇਣ ਦਾ ਕਿਹਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਕੋਲ ਕਰੋੜਾਂ ਰੁਪਏ ਇਸ਼ਤਿਹਾਰਾਂ, ਹੋਰਡਿੰਗਾਂ ਅਤੇ ਸਵੈ-ਸ਼ਲਾਘਾ 'ਤੇ ਖਰਚ ਕਰਨ ਲਈ ਹਨ, ਪਰ ਜਿਹੜੇ ਕਿਸਾਨਾਂ ਦੀ ਜਿੰਦਗੀ ਹੜ੍ਹਾਂ ਨੇ ਉਜਾੜ ਦਿੱਤੀ, ਉਨ੍ਹਾਂ ਲਈ ਕੋਈ ਯੋਜਨਾ ਨਹੀਂ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਪੰਜਾਬ ਦਾ ਕਰਜ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਨਾਲ ਹੀ ਸਰਕਾਰ ਦੇ ਖਰਚੇ ਵੀ ਬੇਹਿਸਾਬ ਹੋ ਚੁੱਕੇ ਹਨ | ਆਰਥਿਕ ਹਾਲਤ ਸੁਧਾਰਨ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਸਰਕਾਰ ਨੇ ਹੁਣ ਤੱਕ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ | ਇਸ ਦਾ ਸਿੱਧਾ ਨੁਕਸਾਨ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ | ਬ੍ਰਹਮਪੁਰਾ ਨੇ ਪੰਜਾਬ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਮੁਆਵਜ਼ੇ ਜਲਦ ਦੇਣ ਦੀ ਗੱਲ ਕਹੀ | ਇਸ ਮੌਕੇ ਚਰਨਜੀਤ ਸਿੰਘ, ਰਾਜਾ ਭੈਲ ਸਰਪੰਚ, ਨਿਰੰਜਨ ਸਿੰਘ ਬਾਠ, ਮੁਖਤਾਰ ਸਿੰਘ ਬਾਠ,

Ad Position 22
No active advertisement
ਪਿਛਲੀ ਖ਼ਬਰ ਭਾਈ ਦਲਜੀਤ ਸਿੰਘ ਜਵੰਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਬੁਲਾਰੇ ਨਿਯੁਕਤ <br/> ਅਗਲੀ ਖ਼ਬਰ ਜੇਕਰ ਮੇਰਾ ਕੋਈ ਵੀ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਤੇ ਲੋਕਲ ਪੁਲਿਸ ਦੀ ਹੋਵੇਗੀ-ਹਰਮਨ ਸੇਖ...
Ad Position 24