ਤਰਨ ਤਾਰਨ, 4 ਜਨਵਰੀ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵਲੋਂ ਧੋਖੇ ਨਾਲ ਜ਼ਮੀਨ ਦੀ ਰਜਿਸਟਰੀ ਕਰਵਾਉਣ 'ਤੇ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਰਮਿੰਦਰ ਸਿੰਘ ਪੁੱਤਰ ਰਤਨ ਸਿੰਘ ਵਾਸੀ ਪਿੰਡ ਬਾਠ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਨਿਕਸ਼ਨਦੀਪ ਸਿੰਘ ਪੁੱਤਰ ਹਾਵਰਜੀਤ ਸਿੰਘ ਵਾਸੀ ਪਿੰਡ ਬਾਠ ਨੇ ਉਸ ਦਾ ਦਾਦਾ ਰਤਨ ਸਿੰਘ, ਜੋ ਕਿ ਕੰਨਾਂ ਤੋਂ ਸੁਣ ਨਹੀਂ ਸਕਦਾ, ਕੋਲੋਂ ਨਾਜਾਇਜ਼ ਤੌਰ 'ਤੇ ਮੇਰੇ ਹਿੱਸੇ ਵਾਲੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਈ ਹੈ | ਇਸ ਸੰਬੰਧੀ ਪੁਲਿਸ ਵਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਅਧਾਰ 'ਤੇ ਨਿਕਸ਼ਨਦੀਪ ਸਿੰਘ ਵਾਸੀ ਬਾਠ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |