15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰੂ ਨਾਨਕ ਪੜਾਓ ਫਤਿਆਬਾਦ ਚੌਪਹਿਰਾ ਸਮਾਗਮ ਕਰਵਾਇਆ <br/>

Ad Position 21
No active advertisement
ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਚੌਪਹਿਰਾ ਸਮਾਗਮ 'ਚ ਸ਼ਾਮਿਲ ਸੰਗਤਾਂ ਦੀ ਇਕੱਤਰਤਾ | ਤਸਵੀਰ: ਧੂੰਦਾ <br/> 05-01-2026
ਫਤਿਆਬਾਦ 4 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕਿ੍ਪਾ ਦੁਆਰਾ ਚੁਪਿਹਰਾ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ 'ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ | ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਵਲੋਂ ਕੀਰਤਨ ਦੀ ਹਾਜ਼ਰੀ ਲਗਵਾਈ | ਇਸ ਮੌਕੇ ਚੌਪਿਹਰਾ ਸਮਾਗਮ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਦਾ ਇੰਤਜਾਮ ਸਾਧ ਸੰਗਤ ਵਲੋਂ ਕੀਤਾ ਗਿਆ | ਚੌਪਿਹਰਾ ਸਮਾਗਮ ਚ ਹਾਜਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ 'ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਮੈਂਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ, ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ, ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ, ਰਾਜਿੰਦਰ ਕੌਰ, ਸੁਖਵਿੰਦਰ ਸਿੰਘ ਹੈਪੀ ਚੌਹਾਨ, ਜਸਪਾਲ ਸਿੰਘ ਬੱਬੂ, ਗਗਨਦੀਪ ਸਿੰਘ ਬੈਕ ਵਾਲੇ, ਕਸ਼ਮੀਰ ਸਿੰਘ ਸੇਵਾਦਾਰ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਪ੍ਰਨਾਮ ਸਿੰਘ ਭੰਗਵਾਂ ਨੂੰ ਤਲਬੀਰ ਸਿੰਘ ਗਿੱਲ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 16 ਫ਼ੀਸਦੀ ਡੀ. ਏ. ਪੈਨਸ਼ਨਰ ਤੇ ਮੁਲਾਜ਼ਮ ਵਰਗ ਦੇ ਲਈ ਸਾਲ 2025 ਮੰਦਭਾਗਾ-ਬਲਦੇਵ ਸਿੰਘ ਕੱਲਾ <b...
Ad Position 24