ਮਜੀਠਾ, 4 ਜਨਵਰੀ (ਜਗਤਾਰ ਸਿੰਘ ਸਹਿਮੀ)-ਸਥਾਨਕ 'ਦੀ ਕੋ-ਆਪਰੇਟਿਵ ਬੈਂਕ ਅੰਮਿ੍ਤਰ ਦੀ ਬੋਰਡ ਆਫ਼ ਡਾਇਰੈਕਟਰਜ਼ ਦੀ ਮਹੱਤਵਪੂਰਨ ਮੀਟਿੰਗ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਕੀਤੀ ਗਈ | ਪ੍ਰਨਾਮ ਸਿੰਘ ਭੰਗਵਾਂ ਨੂੰ ਬੈਂਕ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ, ਜਦਕਿ ਸੁਖਵੰਤ ਸਿੰਘ ਨੂੰ ਵਾਈਸ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਮੈਨੇਜਿੰਗ ਡਾਇਰੈਕਟਰ ਜਤਿੰਦਰ ਸਿੰਘ ਗਿੱਲ ਨਵ ਨਿਯੁਕਤ ਅਹੁਦੇਦਾਰ ਨੂੰ ਸ਼ੁਭਕਾਮਨਾਵਾ ਦਿੰਦਿਆਂ ਕਿਹਾ ਕਿ ਇਹ ਚੋਣ ਬੈਂਕ ਦੇ ਨਿਯਮਾਂ ਅਨੁਸਾਰ ਸਰਬਸੰਮਤੀ ਨਾਲ ਕੀਤੀ ਗਈ ਹੈ, ਇਸ ਨਾਲ ਬੈਂਕ ਦੀ ਕਾਰਜ ਪ੍ਰਣਾਲੀ ਵਿਚ ਹੋਰ ਸੁਧਾਰ ਆਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਇਹ ਚੁਣੇ ਗਏ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਮੈਂਬਰਾਂ ਤੇ ਬੈਂਕ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲ ਕੇ ਬੈਂਕ ਦੀ ਮਜਬੂਤੀ ਲਈ ਤੇ ਬੈਂਕ ਦੀਆਂ ਸੇਵਾਵਾਂ ਨੂੰ ਵਧੇਰੇ ਬਿਹਤਰ ਬਣਾਉਣ ਲਈ ਕੰਮ ਕਰਨਗੇ | ਨਵ ਨਿਯੁਕਤ ਚੇਅਰਮੈਨ ਪ੍ਰਨਾਮ ਸਿੰਘ ਭੰਗਵਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਬੈਂਕ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣ ਲਈ ਵਚਨਬੱਧ ਹਨ | ਵਾਇਸ ਚੇਅਰਮੈਨ ਸੁਖਵੰਤ ਸਿੰਘ ਨੇ ਵੀ ਬੈਂਕ ਦੀ ਭਲਾਈ ਲਈ ਕੰਮ ਕਰਨ ਦਾ ਭਰੋਸਾ ਦਿਵਾਇਆ | ਚੋਣ ਉਪਰੰਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਨਵੇਂ ਚੇਅਰਮੈਨ ਪ੍ਰਨਾਮ ਸਿੰਘ ਭੰਗਵਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਤਲਬੀਰ ਗਿੱਲ ਨੇ ਕਿਹਾ ਕਿ ਸ: ਪ੍ਰਨਾਮ ਸਿੰਘ ਬਹੁਤ ਹੀ ਸੁਲਝੇ ਹੋਏ ਇਨਸਾਨ ਹਨ ਇਨ੍ਹਾਂ ਦੀ ਚੇਅਰਮੈਨ ਦੇ ਅਹੁਦੇ 'ਤੇ ਨਿਯੁਕਤੀ ਹੋਣ ਨਾਲ ਬੈਂਕ ਦੇ ਗ੍ਰਾਹਕਾਂ ਨੂੰ ਭਵਿੱਖ ਵਿਚ ਵਧੀਆ ਸੇਵਾਵਾਂ ਮਿਲਣ ਦੀ ਆਸ ਹੈ | ਮੀਟਿੰਗ ਵਿਚ ਬੈਂਕ ਦੇ ਸਾਬਕਾ ਵਾਈਸ ਚੇਅਰਮੈਨ ਸੁਖਦੇਵ ਸਿੰਘ, ਡਾਕਟਰ ਅੰਗਰੇਜ਼ ਸਿੰਘ, ਜਗਤਾਰ ਸਿੰਘ, ਭੁਪਿੰਦਰ ਸਿੰਘ ਸੋਹਲ, ਸੁਖਚੈਨ ਸਿੰਘ ਭੰਗੂ, ਰਣਜੀਤ ਸਿੰਘ, ਗੁਰਦੇਵ ਸਿੰਘ, ਪਲਵਿੰਦਰ ਸਿੰਘ ਮਦੀਪੁਰਾ, ਅੰਗਰੇਜ਼ ਸਿੰਘ ਬੈਂਕ ਦੇ ਮੈਂਬਰ ਤੇ ਅਧਿਕਾਰੀ, ਕਰਮਚਾਰੀ ਵੀ ਮੌਜ਼ੂਦ ਸਨ | ਸਨਮਾਨਿਤ ਕਰਨ ਮੌਕੇ ਸ਼ਿਵਰਾਜ ਸਿੰਘ ਭੀਲੋਵਾਲ, ਹਨੀ ਅਜਾਇਬਵਾਲੀ ਰੇਸ਼ਮ ਸਿੰਘ ਵੇਗੇਵਾਲ, ਹਰਭਜਨ ਸਿੰਘ ਮਰੜ੍ਹੀ ਆਦਿ ਹਾਜ਼ਰ ਸਨ |