ਜੇਠੂਵਾਲ/ਟਾਹਲੀ ਸਾਹਿਬ, 4 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ, ਵਿਨੋਦ ਭੀਲੋਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਬਾਬਾ ਬੀਰ ਸਿੰਘ ਟਾਹਲੀ ਸਾਹਿਬ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਤਹਿਤ ਮਨਾਇਆ ਜਾ ਰਿਹਾ ਹੈ ਅਤੇ ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਰੋਜਾ ਵਿਸ਼ਾਲ ਨਗਰ ਕੀਰਤਨ 6 ਤੋਂ 9 ਜਨਵਰੀ ਤੱਕ ਸਜਾਏ ਜਾਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਰਸੇਵਾ ਵਾਲੇ ਸੰਤ ਬਾਬਾ ਸਰਦਾਰਾ ਸਿੰਘ ਮੱਖਣਵਿੰਡੀ ਵਾਲਿਆਂ ਨੇ ਕਿਹਾ ਕਿ 6 ਜਨਵਰੀ ਨੂੰ ਗੁਰਦੁਆਰਾ ਬਾਬਾ ਬੀਰ ਸਿੰਘ ਟਾਹਲੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਰਵਾਨਾ ਹੋਵੇਗਾ ਜੋ ਕਿ ਪਹਿਲੇ ਦਿਨ ਪਿੰਡ ਬਾਬੋਵਾਲ, ਡਾਹਰੀਕੇ, ਫੱਤੂਭੀਲਾ, 7 ਜਨਵਰੀ ਨੂੰ ਬੱਠੂਚੱਕ ਸਿੱਧਵਾ, ਸਿਆਲਾਕਾ ਤੇ ਰੂਪੋਵਾਲੀ ਬ੍ਰਾਹਮਣਾ, 8 ਜਨਵਰੀ ਨੂੰ ਖਿੱਦੋਵਾਲੀ, ਪੰਨਵਾ, ਮੱਤੇਵਾਲ ਤੇ ਗੱਦਰਯਾਦਾ, 9 ਜਨਵਰੀ ਨੂੰ ਖੈੜੇ ਬਾਲਾ ਚੱਕ, ਫੱਤੂਭੀਲਾ, ਸ਼ਹਿਜਾਦਾ, ਚਵਿੰਡਾ ਦੇਵੀ, ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ, ਅਲਕੜੇ, ਵਰਿਆਮ ਨੰਗਲ, ਅਬਦਾਲ, ਲਹਿਰਕਾ, ਸਰਹਾਲਾ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ | ਇਸ ਨਗਰ ਕੀਰਤਨ ਦਾ ਉਕਤ ਪਿੰਡਾਂ ਦੀਆਂ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਸਮੂਹ ਸੰਗਤਾਂ ਨੂੰ ਕਿਹਾ ਕਿ ਉਹ 4 ਰੋਜਾ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਜਥੇ. ਗੁਰਦਿਆਲ ਸਿੰਘ, ਹਰਜਿੰਦਰ ਸਿੰਘ, ਮੈਨੇਜਰ ਜਗਰੂਪ ਸਿੰਘ ਮਜੀਠਾ, ਚਾਚਾ ਸੁਭਾਸ ਚਵਿੰਡਾ ਦੇਵੀ ਆਦਿ ਸ਼ਾਮਿਲ