15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮਹਾਨ ਤੱਪਸਵੀ ਬਾਬਾ ਗੁੱਜਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅੱਜ ਤੋਂ <br/>

Ad Position 21
No active advertisement
ਅਜੀਤ ਡੈਸਕ 05-01-2026
ਪੱਟੀ, 4 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਮਹਾਨ ਤਪਸਵੀ ਬਾਬਾ ਗੁੱਜਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਪਿੰਡ ਚੂਸਲੇਵੜ ਦੀਆਂ ਬਹਿਕਾਂ 'ਤੇ ਸਥਿਤ ਗੁਰਦੁਆਰਾ ਧੋੜਾ ਸਾਹਿਬ ਵਿਖੇ ਅੱਜ ਤੋਂ ਸ਼ਰਧਾ ਭਾਵਨਾ ਨਾਲ ਦੇਸ ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਰਾਜ ਸਿੰਘ ਦੀ ਰਹਿਨੁਮਾਈ ਹੇਠ ਆਰੰਭ ਹੋਵੇਗਾ | ਇਸ ਜੋੜ ਮੇਲੇ ਨੂੰ ਸਮਰਪਿਤ ਆਰੰਭ ਹੋ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 7 ਜਨਵਰੀ ਨੂੰ ਪੈਣ ਉਪਰੰਤ ਧਾਰਮਿਕ ਦੀਵਾਨ ਸੱਜਣਗੇ, ਜਿਸ ਦੌਰਾਨ ਗੁਰੂ ਘਰ ਦੇ ਕੀਰਤਨੀਏ, ਕਥਾਵਾਚਕ ਤੇ ਕਵੀਸ਼ਰ ਗੁਰੂ ਜੱਸ ਗਾ ਕੇ ਸੰਗਤ ਨੂੰ ਨਿਹਾਲ ਕਰਨਗੇ | ਉਪਰੰਤ ਪੰਜਾਬ ਦੀਆਂ ਨਾਮੀ ਕਬੱਡੀ ਖਿਡਾਰੀਆ ਵਿਚਾਲੇ ਇਨਾਮੀ ਦਿਲ ਖਿਚਵਾਂ ਕਬੱਡੀ ਕੱਪ ਹੋਵੇਗਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਰਾਜ ਸਿੰਘ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਜੋੜ ਮੇਲੇ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ | ਉਨ੍ਹਾਂ ਕਿਹਾ ਕਿ ਇਹ ਜੋੜ ਮੇਲਾ ਸਿਰਫ ਧਾਰਮਿਕ ਆਸਥਾ ਹੀ ਨਹੀਂ, ਸਗੋਂ ਸਮਾਜਿਕ ਏਕਤਾ ਅਤੇ ਨੌਜਵਾਨਾਂ ਨੂੰ ਚੰਗੀ ਦਿਸ਼ਾ ਵੱਲ ਪ੍ਰੇਰਿਤ ਕਰਨ ਦਾ ਵੀ ਪ੍ਰਤੀਕ ਹੈ | ਜੋੜ ਮੇਲੇ ਦੀ ਸੁਚੱਜੀ ਵਿਵਸਥਾ ਲਈ ਪ੍ਰਬੰਧਕ ਕਮੇਟੀ ਵਲੋਂ ਸਾਰੇ ਇੰਤਜ਼ਾਮ ਮੁਕੰਮਲ ਕੀਤੇ ਗਏ ਹਨ ਅਤੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਜੋੜ ਮੇਲੇ ਨੂੰ ਲੈ ਕੇ ਭਾਰੀ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ | ਇਸ ਮੌਕੇ ਜਗਰੂਪ ਸਿੰਘ ਸੁਖਰਾਜ ਸਿੰਘ, ਜਗਜੀਤ ਸਿੰਘ, ਸਹਿਜਦੀਪ ਸਿੰਘ, ਅਰਸ਼ਦੀਪ ਸਿੰਘ, ਚਮਕੌਰ ਸਿੰਘ, ਪਰਮਜੀਤ ਸਿੰਘ, ਬਾਬਾ ਸਰੂਪ ਸਿੰਘ, ਸਰਬਜੀਤ ਸਿੰਘ, ਗੁਰਬੀਰ ਸਿੰਘ, ਮਨਜੀਤ ਸਿੰਘ, ਗੁਰਲਾਲ ਸਿੰਘ, ਗੁਰਜੰਟ ਸਿੰਘ, ਜਸਵਿੰਦਰ ਸਿੰਘ, ਮਲਕੀਤ ਸਿੰਘ, ਵੀਰ ਸਿੰਘ, ਗੁਰਸਾਹਿਬ ਸਿੰਘ, ਬਲਜਿੰਦਰ ਸਿੰਘ, ਗੁਰਜੀਤ ਸਿੰਘ, ਕੋਚ ਜਗਦੀਪ ਸਿੰਘ, ਮੈਂਬਰ ਗੁਰਲਾਲ ਸਿੰਘ, ਸੁਖਚੈਨ ਸਿੰਘ, ਗੁਰਇਕਬਾਲ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਪ੍ਰਤੀ ਪਰਿਵਾਰ ਹਰ ਸਾਲ 10 ਲੱਖ ਰੁਪਏ ਦੇ ਨਕਦੀ ਰਹਿਤ ਇਲਾਜ ਦੀ ਮਿਲੇਗੀ ਸਹੂਲਤ-ਵਿਧਾਇਕ... ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ <br/>
Ad Position 24