15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪਿੰਡ ਵਡਾਲਾ ਕਲਾਂ ਦੇ ਕਈ ਪਰਿਵਾਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 05-01-2026
ਮੀਆਂਵਿੰਡ, 4 ਜਨਵਰੀ (ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਰਣਜੀਤ ਸਿੰਘ ਰਾਜਾ ਵਡਾਲਾ, ਗੁਰਦੀਪ ਸਿੰਘ ਮੈਂਬਰ ਪੰਚਾਇਤ, ਧਨਵੰਤ ਸਿੰਘ ਮੈਂਬਰ ਪੰਚਾਇਤ, ਰਸ਼ਪਾਲ ਸਿੰਘ, ਬਲਕਾਰ ਸਿੰਘ, ਸਤਨਾਮ ਸਿੰਘ, ਸਤਨਾਮ ਸਿੰਘ ਭੱਲਾ ਅਤੇ ਸਤਨਾਮ ਸਿੰਘ ਮਿਸਤਰੀ ਆਪਣੇ ਸਾਥੀਆਂ ਅਤੇ ਪਰਿਵਾਰਾਂ ਸਮੇਤ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ ਹੋ ਗਏ | ਸਥਾਨਕ ਪਿੰਡ ਕਰਵਾਏ ਗਏ ਪ੍ਰਭਾਵਸ਼ਾਲੀ ਇਕੱਠ ਦੌਰਾਨ ਆਪਣੇ ਸੰਬੋਧਨ ਵਿਚ ਮੰਨਾ ਮੀਆਂਵਿੰਡ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਵਲੋਂ ਗਰੀਬ ਵਰਗ ਨਾਲ ਬਹੁਤ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ, ਪਰ ਅਸੀਂ ਹਰੇਕ ਗਰੀਬ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਾਂ | ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦੀ ਸਹੂਲਤ ਲਈ ਬਣਾਏ ਰਾਸ਼ਨ ਕਾਰਡਾਂ ਵਿਚੋਂ ਬਹੁਤੇ ਨਾਂਅ ਹੀ ਕੱਟ ਦਿੱਤੇ ਗਏ ਹਨ | ਉਨ੍ਹਾਂ ਉਦਾਹਰਣ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਪਰਿਵਾਰ ਦੇ ਸੱਤ ਮੈਂਬਰ ਹਨ ਤਾਂ ਉਸ ਦੇ ਕਾਰਡ ਵਿਚ ਮਹਿਜ਼ ਚਾਰ ਮੈਂਬਰ ਹੀ ਰਹਿਣ ਦਿੱਤੇ ਗਏ ਹਨ, ਜੋ ਸਰਾਸਰ ਗਰੀਬਾਂ ਨਾਲ ਨਾਇਨਸਾਫ਼ੀ ਹੈ | ਉਨ੍ਹਾਂ ਕਿਹਾ ਕਿ ਲੋਕ ਹੁਣ ਸਮਝ ਚੁੱਕੇ ਹਨ ਕਿ ਜੇਕਰ ਕੋਈ ਪਾਰਟੀ ਸੁਖ ਸਹੂਲਤਾਂ ਦੇ ਸਕਦੀ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਹੀ ਹੈ, ਜਿਸ ਕਰਕੇ ਆਏ ਦਿਨ ਲੋਕ ਆਪ ਮੁਹਾਰੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ | ਇਸ ਉਨ੍ਹਾਂ ਨਾਲ ਡਿੰਪੀ ਮੀਆਂਵਿੰਡ, ਜ਼ਿਲ੍ਹਾ ਜਰਨਲ ਸਕੱਤਰ ਰਜੇਸ਼ ਕੁਮਾਰ ਟਾਂਗਰੀ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਪਿੰਦਰ ਦੌਲੋਨੰਗਲ, ਰਵੀ ਟਪਿਆਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਹੈਰੋਇਨ, ਨਾਜਾਇਜ਼ ਸ਼ਰਾਬ, ਡਰੱਗ ਮਨੀ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗਿ੍ਫ਼ਤਾਰ <br/>
Ad Position 24