15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵੇਂ ਸਾਲ ਵਿਚ ਪੱਟੀ ਹਲਕੇ ਦੇ ਵਿਕਾਸ ਨੂੰ ਦਿੱਤਾ ਹੁਲਾਰਾ <br/>

Ad Position 21
No active advertisement
ਅਜੀਤ ਡੈਸਕ 05-01-2026
ਪੱਟੀ, 4 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਨਵੇਂ ਸਾਲ ਵਿਚ ਵਿਧਾਨ ਸਭਾ ਹਲਕਾ ਪੱਟੀ ਦੇ ਵਿਕਾਸ ਨੂੰ ਨਵਾਂ ਹੁਲਾਰਾ ਦਿੰਦੇ ਹੋਏ ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਹਲਕੇ ਦੀਆਂ 20 ਸੰਪਰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ | ਹਲਕੇ ਦੀਆਂ ਇਨ੍ਹਾਂ ਵੱਖ-ਵੱਖ 20 ਸੜਕਾਂ ਜਿਨ੍ਹਾਂ ਦੀ ਲੰਬਾਈ 62.65 ਕਿਲੋਮੀਟਰ ਹੈ ਦੀ ਮੁਰੰਮਤ ਅਤੇ ਅਪਗਰੇਡ ਕਰਨ ਉੱਪਰ 1305.63 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ | ਹਲਕੇ ਦੀਆਂ ਸੜਕਾਂ ਨੂੰ ਅਪਗ੍ਰੇਡ ਕਰਨ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੱਟੀ ਵਿਖੇ 1 ਸੰਪਰਕ ਸੜਕ, ਚੂਸਲੇਵੜ ਵਿਖੇ 1 ਸੜਕ, ਧਾਰੀਵਾਲ ਦੀਆਂ 4 ਸੜਕਾਂ, ਸੰਗਵਾਂ ਦੀ ਇਕ ਸੜਕ, ਭਉਵਾਲ ਦੀਆਂ 2 ਸੜਕਾਂ, ਤੂਤ ਦੀਆਂ 2 ਸੜਕਾਂ, ਰਸੂਲਪੁਰ ਦੀਆਂ ਤਿੰਨ ਸੜਕਾਂ, ਝੁੱਗੀਆਂ ਨੂਰ ਮੁਹੰਮਦ ਦੀਆਂ ਤਿੰਨ ਸੜਕਾਂ, ਸੀਤੋ ਮਹਿ ਝੁੱਗੀਆਂ ਦੀ ਇਕ ਸੜਕ ਅਤੇ ਕੋਟ ਬੁੱਢਾ ਦੀਆਂ ਤਿੰਨ ਸੜਕਾਂ ਨੂੰ 1305.63 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੜਕਾਂ ਲੋਕ ਨਿਰਮਾਣ ਵਿਭਾਗ ਵਲੋਂ ਬਣਾਈਆਂ ਜਾਣਗੀਆਂ | ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀਆਂ ਸੜਕਾਂ ਪਿਛਲੇ ਲੰਮੇ ਸਮੇਂ ਤੋਂ ਟੁੱਟੀਆਂ ਹੋਈਆਂ ਸਨ ਅਤੇ ਪਿਛਲੀਆਂ ਸਰਕਾਰਾਂ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਸੀ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹੈ ਅਤੇ ਇਹੀ ਕਾਰਨ ਹੈ ਕਿ ਮਾਨ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਸਾਰੀਆਂ ਸੜਕਾਂ ਬਣ ਕੇ ਤਿਆਰ ਹੋ ਜਾਣਗੀਆਂ, ਜਿਸ ਨਾਲ ਇਲਾਕਾ ਵਾਸੀਆਂ ਦੇ ਨਾਲ ਸਾਰੇ ਰਾਹਗੀਰਾਂ ਨੂੰ ਵੱਡੀ ਸਹੂਲਤ ਮਿਲੇਗੀ | ਨੀਂਹ ਪੱਥਰ ਰੱਖਣ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਹਰੀਕੇ ਦੇ ਚੇਅਰਮੈਨ ਦਿਲਬਾਗ ਸਿੰਘ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿਚ ਹੋਰ ਮੁਹਤਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕੱਦਗਿੱਲ ਵਿਖੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ <br/>
Ad Position 24