ਤਰਨ ਤਾਰਨ, 4 ਜਨਵਰੀ (ਹਰਿੰਦਰ ਸਿੰਘ)-ਨਜ਼ਦੀਕੀ ਪਿੰਡ ਕੱਦਗਿੱਲ ਵਿਖੇ ਅਮਰ ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਸਮੁੱਚੇ ਸ਼ਹੀਦਾਂ ਦੀ ਯਾਦ ਸਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਜੈਤਾ ਜੀ ਵੈਲਫੇਅਰ ਫਾਊਾਡੇਸ਼ਨ, ਪਿੰਡ ਅਤੇ ਇਲਾਕਾ ਨਿਵਾਸੀਆ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਸਲਾਨਾ ਸ਼ਹੀਦੀ ਜੋੜ ਮੇਲੇ ਸੰਬੰਧੀ ਗੁਰਦੁਆਰਾ ਬਾਬਾ ਹਰਨਾਮ ਸਿੰਘ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਇਸੇ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ | ਇਸ ਮੌਕੇ ਸਿੱਖ ਕੌਮ ਦੇ ਮਹਾਨ ਕਵੀਸ਼ਰ ਭਾਈ ਸਰਵਣ ਸਿੰਘ ਦੇ ਜਥੇ ਨੇ ਪੜਾਵਾਂ 'ਤੇ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਹੋਇਆ | ਸ਼ਰਧਾਲੂ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਤਰ੍ਹਾਂ-ਤਰ੍ਹਾਂ ਦੇ ਪਕਵਾਨਾਂ ਦਾ ਲੰਗਰ ਲਗਾਇਆ ਗਿਆ | ਨਗਰ ਕੀਰਤਨ ਅੱਗੇ ਬਾਬਾ ਜੋਗਾ ਸਿੰਘ ਦੀ ਟੀਮ ਵਲੋਂ ਵੱਖ-ਵੱਖ ਸ਼ਾਨਦਾਰ ਜ਼ੋਰ ਦਿਖਾਏ ਗਏ | ਜਾਣਕਾਰੀ ਦਿੰਦੇ ਰਸ਼ਪਾਲ ਸਿੰਘ ਟਾਇਰਾਂ ਵਾਲੇ, ਸੰਤੋਖ ਸਿੰਘ, ਗੁਰਦੇਵ ਸਿੰਘ ਗੁਰੂ, ਕਰਮ ਸਿੰਘ, ਧਰਮ ਸਿੰਘ, ਕਰਤਾਰ ਸਿੰਘ, ਸੁਰਮੁਖ ਸਿੰਘ ਐਮ.ਆਰ.ਐਫ. ਟਾਇਰਾਂ ਵਾਲੇ, ਸਵਿੰਦਰ ਸਿੰਘ, ਮਲੂਕ ਸਿੰਘ, ਲਖਵਿੰਦਰ ਸਿੰਘ, ਸਿੰਦਾ ਸਿੰਘ, ਸੁਖਬੀਰ ਸਿੰਘ ਠੇਕੇਦਾਰ, ਸੁਖਦੇਵ ਸਿੰਘ, ਮੰਗਲ ਸਿੰਘ, ਗੁਰਦੇਵ ਸਿੰਘ, ਸਵਿੰਦਰ ਸਿੰਘ ਫੋਰਮੈਨ, ਮਨਜਿੰਦਰ ਸਿੰਘ, ਤਕਦੀਰ ਸਿੰਘ, ਭਾਈ ਦਿਲਬਾਗ ਸਿੰਘ ਮਿਸਤਰੀ ਆਦਿ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਪੈਣ ਉਪਰੰਤ ਨੂੰ ਖੁੱਲ੍ਹੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ | ਇਸ ਮੌਕੇ ਜਿਸ ਕੌਮ ਦੇ ਵੱਖ- ਵੱਖ ਬੁਲਾਰੇ ਵਿਸ਼ੇਸ ਤੌਰ 'ਤੇ ਇਸ ਮੇਲੇ ਵਿਚ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਮੇਲੇ ਸਿੱਖ ਕੌਮ ਦੇ ਮਹਾਨ ਕਵੀਸ਼ਰ ਭਾਈ ਸਰਵਣ ਸਿੰਘ, ਬੀਬੀ ਪ੍ਰਕਾਸ਼ ਕੌਰ ਖਾਲਸਾ, ਭਾਈ ਸੁਖਦੇਵ ਸਿੰਘ, ਭਾਈ ਧਰਮ ਸਿੰਘ ਆਦਿ ਦੇ ਜਥੇ ਸੰਗਤ ਨੂੰ ਗੁਰੂ ਜੱਸ ਸੁਣਾ ਕਿ ਨਿਹਾਲ ਕੀਤਾ ਜਾਵੇਗਾ | ਨਗਰ ਕੀਰਤਨ ਦੌਰਾਨ ਸਟੇਜ ਸਕੱਤਰ ਦੀ ਸੇਵਾ ਬਾਬਾ ਦਿਲਬਾਗ ਸਿੰਘ ਵਲੋਂ ਨਿਭਾਈ ਗਈ | ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿਚ ਹੰੁਮ ਹੰੁਮਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ |