15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ 53 ਲਾਭਪਾਤਰੀਆਂ ਨੂੰ ਮਕਾਨ ਪੱਕੇ ਬਣਾਉਣ ਲਈ ਮਨਜ਼ੂਰੀ ਪੱਤਰ ਵੰਡੇ

Ad Position 21
No active advertisement
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਲਾਭਪਾਤਰੀਆਂ ਨੂੰ ਪੱਕੇ ਮਕਾਨ ਬਣਾਉਣ ਲਈ ਮਨਜ਼ੂਰੀ ਪੱਤਰ ਵੰਡਦੇ ਹੋਏ ਨਾਲ ਖੜ੍ਹੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ਼, ਵਾਈਸ ਚੇਅਰਪਰਸਨ ਗੀਤਾ ਗਿੱਲ, ਐਡਵੋਕੇਟ ਸੰਦੀਪ ਕੌਸ਼ਲ ਅਤੇ ਸਰਪੰਚ ਨਿਤੀਸ਼ ਸ਼ਾਹ ਤੇ ਹੋਰ | (ਸੱਜੇ) ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਨਾਲ ਖੜ੍ਹੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ਼ ਤੇ ਹੋਰ | ਤਸਵੀਰਾਂ : ਗੁਰਪ੍ਰੀਤ ਸਿੰਘ ਢਿੱਲੋਂ <br/> 05-01-2026
ਅਜਨਾਲਾ, 4 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੱਚੇ ਮਕਾਨਾਂ ਵਾਲੇ ਲੋੜਵੰਦ ਪਰਿਵਾਰਾਂ ਦਾ ਪੱਕੇ ਮਕਾਨ ਦਾ ਸੁਪਨਾ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਜਨਾਲਾ ਸ਼ਹਿਰ ਨਾਲ ਸੰਬੰਧਿਤ 53 ਲਾਭਪਾਤਰੀਆਂ ਨੂੰ ਨਵੇਂ ਘਰ ਬਣਾਉਣ ਲਈ 1.33 ਕਰੋੜ ਰੁਪਏ ਦੀ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ ਗਏ | ਇਸ ਦੌਰਾਨ ਗੱਲਬਾਤ ਕਰਦਿਆਂ ਸ: ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਦੀ ਸਰਕਾਰ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਹਮੇਸ਼ਾ ਤਤਪਰ ਹੈ ਅਤੇ ਇਸੇ ਤਹਿਤ ਗਰੀਬ ਤੇ ਕੱਚੇ ਮਕਾਨਾਂ ਵਾਲੇ ਲਾਭਪਾਤਰੀਆਂ ਨੂੰ ਪੱਕਾ ਮਕਾਨ ਮੁਹੱਈਆ ਕਰਵਾਉਣ ਲਈ ਢਾਈ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾ ਰਹੀ ਹੈ ਜੋ ਸੰਬੰਧਿਤ ਲਾਭਪਾਤਰੀ ਦੇ ਖਾਤੇ ਵਿਚ 4 ਕਿਸ਼ਤਾਂ ਦੇ ਰੂਪ ਵਿਚ ਆਵੇਗੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮੁੱਖ ਮਕਸਦ ਹੈ ਕਿ ਹਲਕਾ ਅਜਨਾਲਾ ਦੇ ਹਰ ਲੋੜਵੰਦ ਪਰਿਵਾਰ ਦਾ ਜੀਵਨ ਪੱਧਰ ਉੱਚਾ ਹੋਵੇ ਇਸ ਲਈ ਉਹ ਦਿਨ ਰਾਤ ਯਤਨਸ਼ੀਲ ਹਨ | ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਪੱਕੇ ਮਕਾਨ ਵਾਲੀ ਫਾਈਲ ਤਿਆਰ ਕਰਵਾ ਨਗਰ ਪੰਚਾਇਤ ਦਫ਼ਤਰ ਜਾਂ ਆਪ ਦੇ ਵਾਰਡ ਇੰਚਾਰਜਾਂ ਤੱਕ ਪੁੱਜਦੀ ਕਰ ਦੇਣ ਨਾ ਕਿ ਕਿਸੇ ਹੋਰ ਠੱਗ ਕਿਸਮ ਦੇ ਲੋਕਾਂ ਦੇ ਅੜਿੱਕੇ ਚੜ੍ਹਨ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਆਪ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਮਹਿਲਾ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਪਰਸਨ ਗੀਤਾ ਗਿੱਲ ਅਜਨਾਲਾ, ਕੌਂਸਲਰ ਰਾਜਬੀਰ ਕੌਰ ਚਾਹਲ ਦੇ ਪਤੀ ਸ਼ਿਵਦੀਪ ਸਿੰਘ ਚਾਹਲ, ਐਡਵੋਕੇਟ ਸੰਦੀਪ ਕੌਸ਼ਲ, ਸਰਪੰਚ ਨਿਤੀਸ਼ ਸ਼ਾਹ ਚੱਕਬਾਲਾ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਕੌਂਸਲਰ ਅਵਿਨਾਸ਼ ਮਸੀਹ, ਰਛਪਾਲ ਸਿੰਘ ਕੋਟਲਾ, ਸੁਖਦਿਆਲ ਸਿੰਘ ਭੱਖਾ, ਦਿਲਬਾਗ ਸਿੰਘ ਘੁੱਲੀ, ਬੀਰ ਸਿੰਘ ਭੱਖਾ, ਅਮਿੱਤ ਪੁਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਚਾਰ ਸਾਲਾਂ 'ਚ 61000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਰਿਕਾਰਡ ਕਾਇਮ ਕੀਤਾ-ਸੋਨੀਆ ਮਾਨ ਅਗਲੀ ਖ਼ਬਰ ਸੁਖਮਨੀ ਸਹਿਬ ਸੇਵਾ ਸੁਸਾਇਟੀ ਫ਼ਤਹਿਗੜ੍ਹ ਸ਼ੁੱਕਰਚੱਕ ਨੇ ਅੱਖਾਂ ਬਣਵਾ ਕੇ ਪਰਿਵਾਰ ਨੂੰ ਨਵੇਂ ਸਾਲ ਦਾ ਦਿੱਤਾ ਤੋਹਫ਼ਾ...
Ad Position 24